ਮੁਹਾਲੀ : ਨਾਟਕਕਾਰ ਅਤੇ ਲੋਕ ਕਲਾ ਮੰਚ ਦੇ ਸੰਸਥਾਪਕ ਪ੍ਰੋਫੈਸਰ ਅਜਮੇਰ ਔਲਖ (75) ਦੀ ਹਾਲਤ ਵਿੱਚ ਪਹਿਲਾਂ ਨਾਲੋਂ ਸੁਧਾਰ ਹੈ। ਉਨ੍ਹਾਂ ਨੂੰ ਆਈਸੀਯੂ ਵਿਚੋਂ ਜਨਰਲ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਹਸਪਤਾਲ ਪੁੱਜ ਕੇ ਔਲਖ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਮੰਤਰੀ ਨੇ ਮੈਡੀਕਲ ਟੀਮ ਤੋਂ ਬਿਮਾਰੀ ਅਤੇ ਇਲਾਜ ਸਬੰਧੀ ਮੁੱਢਲੀ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰੋ. ਅਜਮੇਰ ਔਲਖ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਇਲਾਜ ਲਈ ਭੇਜੀ ਗਈ ਸੀ। ਮੌਕੇ ‘ਤੇ ਹਾਜ਼ਰ ਫੋਰਟਿਸ ਦੇ ਪ੍ਰਬੰਧਕਾਂ ਨੇ ਭਰੋਸਾ ਦਿੱਤਾ ਕਿ ਔਲਖ ਨੂੰ ਹੁਣ ਆਪਣੀ ਬਿਮਾਰੀ ਦੇ ਇਲਾਜ ਦਾ ਕੋਈ ਖਰਚਾ ਅਦਾ ਨਹੀਂ ਕਰਨਾ ਪਵੇਗਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …