ਕਾਂਗਰਸ ਨੇ ਮੋਦੀ ਦੇ ਤਿੰਨ ਸਾਲ ਦੇ ਕਾਰਜਕਾਲ ਨੂੰ ਦੱਸਿਆ ਕਲਾਕਾਰੀ ਦੀ ਰਾਜਨੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਅੱਜ ਤਿੰਨ ਸਾਲ ਪੂਰੇ ਕਰ ਲਏ ਹਨ। ਇਸ ਮੌਕੇ ਜਿੱਥੇ ਭਾਰਤੀ ਜਨਤਾ ਪਾਰਟੀ ਦੇਸ਼ ਭਰ ਵਿੱਚ ਜਸ਼ਨ ਮਨਾ ਰਹੀ ਹੈ, ਉੱਥੇ ਹੀ ਕਾਂਗਰਸ ਨੇ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਨੇ ਮੋਦੀ ਦੇ ਤਿੰਨ ਸਾਲ ਦੇ ਕਾਰਜਕਾਲ ਨੂੰ ਕਲਾਕਾਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ।
ਕਾਂਗਰਸ ਦੇ ਸੀਨੀਅਰ ਆਗੂ ਕਮਲ ਨਾਥ ਨੇ ਆਖਿਆ ਹੈ ਕਿ ਭਾਜਪਾ ਦੇ ਤਿੰਨ ਸਾਲ ਦੇ ਸ਼ਾਸਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਰਫ਼ ਭਾਸ਼ਣ ਤੇ ਭਰੋਸੇ ਦਾ ਸ਼ਾਸਨ ਦਿੱਤਾ ਹੈ। ਮੋਦੀ ਸਰਕਾਰ ਸਿਰਫ਼ ਕਲਾਕਾਰੀ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਤਿੰਨ ਸਾਲਾਂ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਬੇਰੁਜ਼ਗਾਰੀ ਫੈਲੀ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਤਿੰਨ ਸਾਲਾ ਜਸ਼ਨ ਮਨਾਉਣ ਲਈ ਦੋ ਕਰੋੜ ਰੁਪਏ ਖ਼ਰਚ ਕੀਤੇ ਹਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …