ਕਿਹਾ, ਜਥੇਦਾਰਾਂ ਨੂੰ ਰਾਜਨੀਤਕ ਲਾਭ ਲੈਣ ਲਈ ਵਰਤਿਆ ਜਾ ਰਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਹਰਿਆਣਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਜਥੇਦਾਰਾਂ ਖਿਲਾਫ ਝੰਡਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਆ ਕੇ ਸੇਵਾ ਕਰਨ ਉਪਰੰਤ ਅਰਦਾਸ ਕਰਨ ਦਾ ਮੁੱਖ ਮਕਸਦ ਤਖਤ ਸਹਿਬਾਨ ਦੇ ਜਥੇਦਾਰਾਂ ਦੀ ਆਜ਼ਾਦ ਹਸਤੀ ਨੂੰ ਬਹਾਲ ਕਰਵਾਉਣ ਵਾਸਤੇ ਸੰਘਰਸ਼ ਦਾ ਐਲਾਨ ਕਰਨਾ ਹੈ। ਝੀਂਡਾ ਅੱਜ ਇੱਕੀ ਸਿੰਘਾਂ ਸਮੇਤ ਗੁਰੂ ਰਾਮ ਦਾਸ ਲੰਗਰ ਹਾਲ ਵਿਖੇ ਸੇਵਾ ਕਰਨ ਉਪਰੰਤ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਲਈ ਪੁੱਜੇ ਸਨ। ਝੀਂਡਾ ਨੇ ਕਿਹਾ ਕਿ ਜਿਸ ਪ੍ਰਕਾਰ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਰਾਜਨੀਤਕ ਲਾਭ ਲੈਣ ਲਈ ਵਰਤਿਆ ਜਾ ਰਿਹਾ ਹੈ, ਇਹ ਘਟਨਾਵਾਂ ਸਿੱਖ ਧਰਮ ਲਈ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। ਇਹ ਬੜੀ ਵੱਡੀ ਸਾਜਿਸ਼ ਤਹਿਤ ਸਿੱਖੀ ਤੇ ਸਿੱਖ ਧਰਮ ਦੀ ਮਹਾਨਤਾ ਨੂੰ ਖ਼ਤਮ ਕਰਨ ਦੀ ਚਾਲ ਚੱਲੀ ਜਾ ਰਹੀ ਹੈ। ਝੀਂਡਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਬਾਕੀ ਤਖਤਾਂ ਦੇ ਜਥੇਦਾਰਾਂ ਦੀ ਪਹਿਲਾਂ ਵਾਂਗ ਸਿੱਖ ਕੌਮ ਦੀ ਆਜ਼ਾਦ ਸਿਰਮੌਰ ਹਸਤੀ ਨੂੰ ਕਾਇਮ ਰੱਖਣ ਲਈ ਮਤਾ ਪਾਸ ਕੀਤਾ ਜਾਵੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …