-6.4 C
Toronto
Saturday, December 27, 2025
spot_img
Homeਪੰਜਾਬਵੋਟਿੰਗ ਹੱਕ ਲਈ ਸਹਿਜਧਾਰੀ ਸਿੱਖ ਪਹੁੰਚੇ ਹਾਈਕੋਰਟ

ਵੋਟਿੰਗ ਹੱਕ ਲਈ ਸਹਿਜਧਾਰੀ ਸਿੱਖ ਪਹੁੰਚੇ ਹਾਈਕੋਰਟ

ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ 10 ਅਗਸਤ ਤੱਕ ਜਵਾਬ ਮੰਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਸਹਿਜਧਾਰੀ ਸਿੱਖਾਂ ਨੂੰ ਵੋਟ ਦੇ ਹੱਕ ਤੋਂ ਵਾਂਝਾ ਕਰਨ ਲਈ ਪਿਛਲੇ ਸਾਲ ਸੰਸਦ ਵੱਲੋਂ ਸਿੱਖ ਗੁਰਦੁਆਰਾ ਐਕਟ ਵਿੱਚ ਕੀਤੀ ਗਈ ਸੋਧ ਨੂੰ ਸਹਿਜਧਾਰੀ ਸਿੱਖਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਡਾਕਟਰ ਪਰਮਜੀਤ ਸਿੰਘ ਰਾਣੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਾਈ ਪਟੀਸ਼ਨ ਵਿੱਚ ਵੋਟਿੰਗ ਹੱਕ ਖੋਹਣ ਦੇ ਫੈਸਲੇ ਨੂੰ ਰੱਦ ਕਰਕੇ ਸਹਿਜਧਾਰੀ ਸਿੱਖਾਂ ਦਾ ਵੋਟਿੰਗ ਹੱਕ ਬਹਾਲ ਕੀਤਾ ਜਾਵੇ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਸਹਿਜਧਾਰੀਆਂ ਨੂੰ ਵੋਟਿੰਗ ਹੱਕ ਤੋਂ ਵਾਂਝਾ ਕਰਨ ਦਾ ਕੋਈ ਠੋਸ ਕਾਰਨ ਨਹੀਂ ਹੈ ਤੇ ਨਾ ਹੀ ਇਨ੍ਹਾਂ ਨੂੰ ਵਾਂਝਾ ਕਰਨ ਪਿੱਛੇ ਕੋਈ ਮੰਤਵ ਸੀ। ਪਟੀਸ਼ਨ ਵਿੱਚ ਹਵਾਲਾ ਦਿੱਤਾ ਗਿਆ ਹੈ ਕਿ ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਸਹਿਜਧਾਰੀਆਂ ਦਾ ਵੋਟਿੰਗ ਹੱਕ ਖੋਹਣ ਲਈ 2003 ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਵੇਲੇ ਦਿਮਾਗ ਦਾ ਇਸਤੇਮਾਲ ਨਹੀਂ ਕੀਤਾ ਗਿਆ। ਪਟੀਸ਼ਨ ‘ਤੇ ਕਾਰਵਾਈ ਕਰਦਿਆਂ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਤੋਂ 10 ਅਗਸਤ ਤੱਕ ਜਵਾਬ ਤਲਬ ਕੀਤਾ ਹੈ।

RELATED ARTICLES
POPULAR POSTS