ਕਤਲੇਆਮ ਦੇ ਅਸਲ ਪੀੜਤਾਂ ਨੂੰ ਇਹ ਫਾਇਦਾ ਮਿਲੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਪੀੜਤਾਂ ਦੇ ਬਿਜਲੀ ਦੇ ਬਕਾਇਆ ਬਿੱਲ ਇਕਮੁਸ਼ਤ ਮੁਆਫ਼ ਕਰਨ ਦਾ ਐਲਾਨ ਕਰਦਿਆਂ ਪੀੜਤਾਂ ਨੂੰ 400 ਯੂਨਿਟ ਤੱਕ ਘਰੇਲੂ ਬਿਜਲੀ ਦੀ ਖ਼ਪਤ ‘ਤੇ 50 ਫ਼ੀਸਦੀ ਦੀ ਸਬਸਿਡੀ ਵੀ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 84 ਕਤਲੇਆਮ ਦੇ ਅਸਲ ਪੀੜਤਾਂ ਨੂੰ ਹੀ ਇਸ ਸਕੀਮ ਦਾ ਫ਼ਾਇਦਾ ਮਿਲੇਗਾ। ਇਸ ਲਈ ਪੀੜਤਾਂ ਨੂੰ ਮਾਲੀਆ ਮਹਿਕਮੇ ਤੋਂ ਇਹ ਤਸਦੀਕ ਕਰਵਾ ਕੇ ਪ੍ਰਮਾਣ ਪੱਤਰ ਲਿਆਉਣਾ ਹੋਵੇਗਾ ਕਿ ਉਹ ਹੀ ਅਸਲ ਪੀੜਤ ਹਨ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਦਿੱਲੀ ਕੈਬਨਿਟ ਦੀ ਮੀਟਿੰਗ ਵਿੱਚ ਪੀੜਤ ਪਰਿਵਾਰਾਂ ਨੂੰ ਬਿਜਲੀ ਸਕੀਮ ਹੇਠ ਛੋਟ ਦੇਣ ਦਾ ਫ਼ੈਸਲਾ ਲਿਆ ਗਿਆ। ਪਿਛਲੇ ਸਾਲ ਹੀ ਦਿੱਲੀ ਸਰਕਾਰ ਨੇ ਕਤਲੇਆਮ ਪੀੜਤਾਂ ਦੇ ਦੋ ਹਜ਼ਾਰ ਫ਼ਲੈਟਾਂ ਦੀ ਮੁਰੰਮਤ ਕਰਵਾਉਣ ਲਈ 10 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਸੀ। ਇਸੇ ਸਾਲ ਮਾਰਚ ਤੋਂ ਇਹ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਸਰਕਾਰ ਵੱਲੋਂ ਪੀੜਤਾਂ ਦੇ ਹੱਕ ਵਿੱਚ ਕੁੱਲ 13.5 ਕਰੋੜ ਦੇ ਬਿੱਲ ਮੁਆਫ਼ ਕੀਤੇ ਜਾਣਗੇ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …