Breaking News
Home / ਪੰਜਾਬ / ਨਵੀਂ ਸੱਭਿਆਚਾਰਕ ਨੀਤੀ ਨੌਜਵਾਨਾਂ ਨੂੰ ਧਿਆਨ ‘ਚ ਰੱਖ ਕੇ ਤਿਆਰ ਹੋਵੇਗੀ: ਨਵਜੋਤ ਸਿੰਘ ਸਿੱਧੂ

ਨਵੀਂ ਸੱਭਿਆਚਾਰਕ ਨੀਤੀ ਨੌਜਵਾਨਾਂ ਨੂੰ ਧਿਆਨ ‘ਚ ਰੱਖ ਕੇ ਤਿਆਰ ਹੋਵੇਗੀ: ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਣਾਈ ਜਾ ਰਹੀ ਸੱਭਿਆਚਾਰਕ ਨੀਤੀ ਦਾ ਖਾਕਾ ਨੌਜਵਾਨਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਇੰਟਰਨੈਟ ਦੇ ਯੁੱਗ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾ ਸਕੇ। ਇਹ ਗੱਲ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਹਿਤ, ਸੱਭਿਆਚਾਰ, ਸੰਗੀਤ, ਫਿਲਮਾਂ ਅਤੇ ਅਕਾਦਮਿਕ ਮਾਮਲਿਆਂ ਦੇ ਮਾਹਿਰਾਂ ਨਾਲ ਸੱਭਿਆਚਾਰਕ ਨੀਤੀ ਦਾ ਖਾਕਾ ਉਲੀਕਣ ਲਈ ਸੱਦੀ ਮੀਟਿੰਗ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਸੂਬੇ ਦੀ 55 ਫੀਸਦੀ ਵਸੋਂ ਨੌਜਵਾਨ ਹੈ ਜਿਨ੍ਹਾਂ ਵਿੱਚੋਂ ਬਹੁਤੀ 38 ਸਾਲ ਤੋਂ ਘੱਟ ਉਮਰ ਦੀ ਹੈ। ਉਨ੍ਹਾਂ ਕਿਹਾ ਕਿ 21ਵੀਂ ਸਦੀ ਵਿੱਚ ਇੰਟਰਨੈਟ ਦੇ ਯੁੱਗ ਕਾਰਨ ਛੋਟਾ ਬੱਚਾ ਵੀ ਇਸ ਨਾਲ ਜੁੜ ਰਿਹਾ ਹੈ ਇਸ ਲਈ ਬੱਚਿਆਂ ਤੇ ਨੌਜਵਾਨਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਸੱਭਿਆਚਾਰਕ ਨੀਤੀ ਬਣਾਈ ਜਾਵੇਗੀ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …