ਅੰਮ੍ਰਿਤਸਰ/ਬਿਊਰੋ ਨਿਊਜ਼
ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬਾਨ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਮਤਿ ਵਿਚਾਰਾਂ ਹੋਈਆਂ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖੀ ਦੇ ਵਿਕਾਸ ਅਤੇ ਮਾਨਵ ਭਲਾਈ ਲਈ ਅਨੇਕਾਂ ਕਾਰਜ ਕੀਤੇ। ਇਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …