ਲੋਕ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੱਸਿਆ ਕਿ ਇਰਾਕ ਵਿੱਚ ਅੱਤਵਾਦੀਆਂ ਵੱਲੋਂ ਬੰਦੀ ਬਣਾਏ ਗਏ ਸਾਰੇ ਭਾਰਤੀ ਜ਼ਿੰਦਾ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਅੱਤਵਾਦੀਆਂ ਵੱਲੋਂ ઠਤਕਰੀਬਨ 40 ਪੰਜਾਬੀ ઠਪਿਛਲੇ ਸਾਲ ਤੋਂ ਇਰਾਕ ਵਿੱਚ ਬੰਦੀ ਬਣਾਏ ਗਏ ਹਨ। ਇਨ੍ਹਾਂ ਵਿਚੋਂ ਇਕ ਨੇ ਅੱਤਵਾਦੀਆਂ ਤੋਂ ਬਚ ਕੇ ਨਿਕਲਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਸ਼ਾਇਦ ਬਾਕੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ।
ਲੋਕ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਦੇਸ਼ ਮੰਤਰੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਉਥੋਂ ਦੀ ਸਰਕਾਰ ਵੱਲੋਂ ਫੜਿਆ ਗਿਆ ਹੁੰਦਾ ਤਾਂ ਹੁਣ ਨੂੰ ਕਦੋਂ ਦਾ ਵਾਪਸ ਲੈ ਆਉਣਾ ਸੀ ਪਰ ਉਨ੍ਹਾਂ ਨੂੰ ਅੱਤਵਾਦੀਆਂ ਨੇ ਬੰਦੀ ਬਣਾਇਆ ਹੈ। ਉਨ੍ਹਾਂ ਕਿਹਾ, ‘ਮੈਨੂੰ ਬਿਲਕੁਲ ਵੀ ਵਿਸ਼ਵਾਸ ਨਹੀਂ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ। ਜੇਕਰ ਅਸੀਂ ਉਸ ਲੜਕੇ ਦੇ ਬਿਆਨ ‘ਤੇ ਭਰੋਸਾ ਕਰੀਏ ਤਾਂ ਉਹ ਸਾਰੇ ਮਰ ਚੁੱਕੇ ਹਨ। ਪਰ ਅਸੀਂ ਉਸ ਮੁੰਡੇ ਦੇ ਦਾਅਵੇ ‘ਤੇ ਯਕੀਨ ਨਹੀਂ ਕਰਦੇ ਅਤੇ ਇਸ ਕਾਰਨ ਅਸੀਂ ਉਨ੍ਹਾਂ ਦੀ ਭਾਲ ਕਰ ਰਹੇ ਹਾਂ।’
ਉਨ੍ਹਾਂ ਨੇ ਹਾਲ ਹੀ ਵਿੱਚ ਅਰਬ ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ઠਬੈਠਕ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੋ ਦੇਸ਼ਾਂ ਦੇ ਮੁਖੀਆਂ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਭਾਰਤੀ ਜ਼ਿੰਦਾ ਹਨ। ਬੀਜੇਡੀ ਅਤੇ ‘ਆਪ’ ਦੇ ਮੈਂਬਰਾਂ ਨੇ ਭਾਰਤੀਆਂ ਨੂੰ ਵਿਦੇਸ਼ਾਂ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਲਈ ਸੁਸ਼ਮਾ ਸਵਰਾਜ ਦੀ ਪ੍ਰਸ਼ੰਸਾ ਕੀਤੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …