ਸੇਵਾ ਮੁਕਤ ਜਸਟਿਸ ਜੇਐਸ ਨਾਰੰਗ ਕਰਨਗੇ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਕਥਿਤ ਕਰਿੰਦਿਆਂ ਵੱਲੋਂ ਰੇਤੇ ਦੀਆਂ ਖੱਡਾਂ ਦੀ ਕਰੋੜਾਂ ਦੀ ਬੋਲੀ ਲਾਏ ਜਾਣ ਦੀ ਹੁਣ ਜਾਂਚ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਕੈਪਟਨ ਅਮਰਿੰਦਰ ਨੇ ਪੂਰੇ ਮਾਮਲੇ ਦੀ ਜਾਂਚ ਦਾ ਜ਼ਿੰਮਾ ਸੇਵਾ ਮੁਕਤ ਜਸਟਿਸ ਜੇਐਸ ਨਾਰੰਗ ਨੂੰ ਦਿੱਤਾ ਹੈ। ਪੂਰੇ ਮਾਮਲੇ ਦੀ ਰਿਪੋਰਟ ਇੱਕ ਮਹੀਨੇ ਵਿੱਚ ਸਰਕਾਰ ਨੂੰ ਸੌਂਪੀ ਜਾਵੇਗੀ। ਜ਼ਿਕਰਯੋਗ ਹੈ ਕਿ ਰਾਣਾ ਗੁਰਜੀਤ ਨੇ ਨਿਰਪੱਖ ਜਾਂਚ ਲਈ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ ਪਰ ਕੈਪਟਨ ਨੇ ਉਨ੍ਹਾਂ ਦਾ ਅਸਤੀਫਾ ਨਹੀਂ ਲਿਆ। ਚੇਤੇ ਰਹੇ ਕਿ ਪਿਛਲੇ ਦਿਨੀਂ ਪੰਜਾਬ ਵਿਚ 89 ਖੱਡਾਂ ਦੀ ਈ-ਨਿਲਾਮੀ ਹੋਈ ਸੀ। ਰਾਣਾ ਗੁਰਜੀਤ ਦੀ ਸ਼ੂਗਰ ਮਿੱਲ ਵਿਚ ਰਸੋਈਏ ਅਮਿੱਤ ਬਹਾਦਰ ਸਮੇਤ ਤਿੰਨ ਮੁਲਾਜ਼ਮਾਂ ਨੇ ਤਕਰੀਬਨ 46 ਕਰੋੜ ਵਿਚ ਤਿੰਨ ਖੱਡਾਂ ਲਈਆਂ ਹਨ। ਇਸ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਨੂੰ ਲਗਾਤਾਰ ਘੇਰ ਰਹੀ ਸੀ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …