ਸੁਰੱਖਿਆ ਏਜੰਸੀਆਂ ਹੋਈਆਂ ਚੌਕਸ, ਪੰਜਾਬ ‘ਚ ਵੀ ਚੌਕਸੀ
ਪਠਾਨਕੋਟ/ਬਿਊਰੋ ਨਿਊਜ਼
ਪਠਾਨਕੋਟ ਵਿਚ ਸ਼ੱਕੀ ਬੈਗ ਮਿਲਣ ਕਾਰਨ ਹੜਕੰਪ ਮਚ ਗਿਆ । ਇਸ ਦੌਰਾਨ ਬੀਐੱਸਐੱਫ ਹਾਈ ਅਲਰਟ ‘ਤੇ ਹੈ ਅਤੇ ਸਰਚ ਮੁਹਿੰਮ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਲੰਘੀ ਦੇਰ ਰਾਤ ਮੈਮੂਨ ਮਿਲਟਰੀ ਸਟੇਸ਼ਨ ਨੇੜੇ ਸੁਰੱਖਿਆ ਬਲਾਂ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਇਹ ਬੈਗ ਮਿਲਿਆ। ਜਵਾਨਾਂ ਨੇ ਤੁਰੰਤ ਬੈਗ ਨੂੰ ਕਬਜ਼ੇ ਵਿਚ ਲੈ ਲਿਆ। ਬੈਗ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਵਿਚ ਫੌਜ ਦੀਆਂ 3 ਵਰਦੀਆਂ ਸਨ। ਸ਼ੱਕੀ ਬੈਗ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ, ਜਿਸ ਦੇ ਚਲਦਿਆਂ ਮਾਮੂਨ ਕੈਂਟ ਆਰਮੀ ਏਰੀਆ ਦੇ ਕੋਲ ਪੁਲਿਸ ਵਲੋਂ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਇਲਾਕੇ ਵਿਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …