ਕਿਹਾ, ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ‘ਚ ਵਾਈ-ਫਾਈ ਦੀ ਮੁਫਤ ਸਹੂਲਤ ਮਿਲੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ 48 ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਮੁਫਤ ਵਾਈ-ਫਾਈ ਦੀ ਸਹੂਲਤ ਮਿਲੇਗੀ। ਸਾਰੇ ਸਰਕਾਰੀ ਕਾਲਜਾਂ ਦੇ ਕੈਂਪਸਾਂ ਨੂੰ ਵਾਈ-ਫਾਈ ਨਾਲ ਲੈਸ ਕਰਨ ਸਬੰਧੀ ਸ੍ਰੀਮਤੀ ਚੌਧਰੀ ਦੀ ਹਾਜ਼ਰੀ ਵਿੱਚ ਉਚੇਰੀ ਸਿੱਖਿਆ ਵਿਭਾਗ ਅਤੇ ਰਿਲਾਇਸ ਜੀਓ ਵਿਚਾਲੇ ਆਪਸੀ ਸਹਿਮਤੀ ਦੇ ਸਮਝੌਤੇ ‘ਤੇ ਦਸਤਖਤ ਕੀਤੇ । ਸਿੱਖਿਆ ਮੰਤਰੀ ਨੇ ਕਿਹਾ ਕਿ ਡਿਜ਼ੀਟਲ ਯੁੱਗ ਵਿੱਚ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੋਜੀ ਨਾਲ ਜੋੜਨ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਵਾਈ-ਫਾਈ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ, ਜਿਸ ਦੇ ਤਹਿਤ ਪਹਿਲੇ ਪੜਾਅ ਵਿੱਚ ਕਾਲਜਾਂ ਦੇ ਕੈਂਪਸ ਵਾਈ-ਫਾਈ ਕੀਤੇ ਜਾ ਰਹੇ ਹਨ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …