ਵਿੱਤ ਵਿਭਾਗ ਵਲੋਂ ਲਾਏ ਇਤਰਾਜ਼ਾਂ ਨੂੰ ਕੈਪਟਨ ਨੇ ਕੀਤਾ ਇਕ ਪਾਸੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਇਕਬਾਲ ਸਿੰਘ ਦੇ ਡੀ.ਐਸ.ਪੀ ਬਣਨ ‘ਤੇ ਮੋਹਰ ਲਾ ਦਿੱਤੀ ਹੈ। ਚੇਤੇ ਰਹੇ ਕਿ ਇਸ ਨਿਯੁਕਤੀ ‘ਤੇ ਕਈ ਸਵਾਲ ਉੱਠ ਰਹੇ ਸਨ ਪਰ ਕੈਪਟਨ ਸਰਕਾਰ ਨੇ ਸਭ ਕੁਝ ਨੂੰ ਨਜ਼ਰ ਅੰਦਾਜ਼ ਕਰਕੇ ਹਰੀ ਝੰਡੀ ਦੇ ਦਿੱਤੀ ਹੈ। ਇਸ ਨਿਯੁਕਤੀ ‘ਤੇ ਵਿੱਤ ਵਿਭਾਗ ਨੇ ਵੀ ਸਵਾਲ ਚੁੱਕੇ ਸਨ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਵੀ ਇਹ ਨਿਯੁਕਤੀ ਸਹੀ ਨਹੀਂ ਕਹੀ ਜਾ ਸਕਦੀ। ਸੁਪਰੀਮ ਕੋਰਟ ਅਨੁਸਾਰ ਸਰਦੇ-ਪੁੱਜਦੇ ਪਰਿਵਾਰ ਦੇ ਵਿਅਕਤੀਆਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਨਹੀਂ ਦਿੱਤੀ ਜਾ ਸਕਦੀ। ਪੰਜਾਬ ਦੇ ਵਿੱਤ ਵਿਭਾਗ ਵੱਲੋਂ ਹੀ ਇਤਰਾਜ਼ ਲਾਇਆ ਗਿਆ ਸੀ ਕਿ ਇਸ ਨਿਯੁਕਤੀ ਨੂੰ ਕਾਨੂੰਨੀ ਤੌਰ ‘ਤੇ ਯੋਗ ਨਹੀਂ ਮੰਨਿਆ ਜਾ ਸਕਦਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …