ਖੇਤੀਬਾੜੀ ਵਿਭਾਗ ਅਤੇ ਸਿੰਚਾਈ ਵਿਭਾਗ ਦਾ ਨਾਮ ਬਦਲਣ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਨੇ ਕੁਰਕੀ ਖਤਮ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਾਅਦੇ ਨੂੰ ਰਸਮੀ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਕਿਸਾਨਾਂ ਉਪਰ ਚੜ੍ਹੇ ਕਰਜ਼ੇ ਦੇ ਬੋਝ ਨੂੰ ਹੌਲਾ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਕੈਪਟਨ ਅਮਰਿੰਦਰ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਭਵਨ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੰਤਰੀ ਮੰਡਲ ਨੇ ਮੌਜੂਦਾ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦਾ ਨਾਮ ‘ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ’ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਸਿੰਚਾਈ ਵਿਭਾਗ ਦਾ ਨਾਮ ਬਦਲ ਕੇ ਜਲ ਸਰੋਤ ਵਿਭਾਗ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਪਾਣੀ ਨਾਲ ਸਬੰਧਤ ਮੁੱਦਿਆਂ ‘ਤੇ ਵੱਧ ਧਿਆਨ ਦਿੱਤਾ ਜਾ ਸਕੇ।
Check Also
ਪੰਜਾਬ ਦੇ 114 ਸਾਲਾਂ ਦੇ ਐਥਲੀਟ ਫੌਜਾ ਸਿੰਘ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਐਮ ਭਗਵੰਤ ਮਾਨ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦੁੱਖ …