ਪ੍ਰਕਾਸ਼ ਸਿੰਘ ਬਾਦਲ ਕੋਰ ਕਮੇਟੀ ਦੀ ਸਰਪ੍ਰਸਤੀ ਕਰਦੇ ਰਹਿਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਨਵੀਂ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਐਲਾਨੀ ਗਈ ਕੋਰ ਕਮੇਟੀ ਵਿੱਚ ਪਹਿਲਾਂ ਤੋਂ ਮੌਜੂਦ ਸਾਰੇ ਮੈਂਬਰਾਂ ਸਮੇਤ ਚਾਰ ਨਵੇਂ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ। ਚੇਤੇ ਰਹੇ ਕਿ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੀ ਕੋਰ ਕਮੇਟੀ ਦੀ ਸਰਪ੍ਰਸਤੀ ਕਰਦੇ ਰਹਿਣਗੇ। ਇਸ ਕਮੇਟੀ ਵਿੱਚ ਜਿਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਅਤੇ ਦਲਜੀਤ ਸਿੰਘ ਚੀਮਾ ਆਦਿ ਦੇ ਨਾਮ ਸ਼ਾਮਲ ਹਨ। ਨਵੀਂ ਬਣੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ 3 ਜੂਨ ਨੂੰ ਜਲੰਧਰ ਵਿੱਚ ਹੋਵੇਗੀ। ਇਸ ਵਿੱਚ ਮੌਜੂਦਾ ਰਾਜਨੀਤਕ ਹਾਲਤ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Check Also
ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਕੀਤਾ ਮੁਲਤਵੀ
ਪਰਿਵਾਰ ਅਤੇ ਦੋਸਤਾਂ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਟੇਕਣਾ ਸੀ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ : …