ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵਿਚ ਦਿੱਤਾ ਧਰਨਾ
ਪੁਲਿਸ ਨੇ ‘ਆਪ’ ਵਿਧਾਇਕ ਗ੍ਰਿਫਤਾਰ ਕਰਕੇ ਬਾਅਦ ‘ਚ ਕੀਤੇ ਰਿਹਾਅ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਨੇ ਰਾਣਾ ਗੁਰਜੀਤ ਦੇ ਕਰੀਬੀਆਂ ਉੱਤੇ ਰੇਤ ਦੀਆਂ ਖੱਡਾਂ ਲੈਣ ਦੇ ਦੋਸ਼ ਲਾਉਂਦੇ ਹੋਏ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਵਿਧਾਨ ਸਭਾ ਵਿੱਚ ਧਰਨਾ ਦਿੱਤਾ । ਪੁਲਿਸ ‘ਆਪ’ ਦੇ ਵਿਧਾਇਕਾਂ ਨੂੰ ਗ੍ਰਿਫਤਾਰ ਕਰਕੇ ਚੰਡੀਗੜ੍ਹ ਦੇ ਸੈਕਟਰ 17 ਦੇ ਥਾਣੇ ਲੈ ਗਈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ‘ਆਪ’ ਵਿਧਾਇਕਾਂ ਨੇ ਥਾਣੇ ਵਿੱਚ ਵੀ ਧਰਨਾ ਦਿੱਤਾ। ਆਮ ਆਦਮੀ ਪਾਰਟੀ ਰੇਤੇ ਦੀਆਂ ਖੱਡਾਂ ਦੇ ਮਾਮਲੇ ਉੱਤੇ ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਜਸਟਿਸ ਜੇ.ਐਸ. ਨਾਰੰਗ ਰਾਣਾ ਗੁਰਜੀਤ ਸਿੰਘ ਦੇ ਪਰਿਵਾਰਕ ਵਕੀਲ ਰਹੇ ਹਨ। ਇਸ ਲਈ ਉਨ੍ਹਾਂ ਨੂੰ ਜੁਡੀਸ਼ੀਅਲ ਜਾਂਚ ਤੋਂ ਪਿੱਛੇ ਹੱਟ ਜਾਣਾ ਚਾਹੀਦਾ ਹੈ।
ਦੂਜੇ ਪਾਸੇ ਰਾਣਾ ਗੁਰਜੀਤ ਨੇ ਕਿਹਾ ਹੈ ਕਿ ਉਨ੍ਹਾਂ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦੇ ਹੁਕਮ ਦਿੱਤੇ ਹਨ ਤੇ ਉਹ ਇਸ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਕੋਲ ਕੋਈ ਮੁੱਦਾ ਨਹੀਂ। ਇਸੇ ਕਰਕੇ ਉਨ੍ਹਾਂ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …