15.9 C
Toronto
Thursday, May 28, 2026
spot_img
Homeਪੰਜਾਬਪੰਜਾਬ 'ਚੋਂ ਨਸ਼ੇ ਖਤਮ ਕਰਨ ਲਈ ਯੂ.ਐਨ.ਓ. ਡੀ.ਸੀ. ਤੋਂ ਲਿਆ ਜਾਵੇਗਾ ਸਹਿਯੋਗ

ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਯੂ.ਐਨ.ਓ. ਡੀ.ਸੀ. ਤੋਂ ਲਿਆ ਜਾਵੇਗਾ ਸਹਿਯੋਗ

ਪ੍ਰੋਜੈਕਟ ਨੂੰ ਲਾਗੂ ਕਰਨ ਲਈ ਰੂਪ ਰੇਖਾ ਤਿਆਰ ਕਰਨ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਨਸ਼ਿਆਂ ਵਿਰੁੱਧ ਆਪਣੀ ਜੰਗ ਲਈ ਪੰਜਾਬ ਛੇਤੀ ਹੀ ਯੂਨਾਇਟਿਡ ਨੇਸ਼ਨਜ਼ ਆਫਿਸ ਔਨ ਡਰੱਗਜ਼ ਐਂਡ ਕਰਾਇਮ ਨਾਲ ਸਹਿਮਤੀ ਪੱਤਰ ‘ਤੇ ਦਸਤਖਤ ਕਰਨ ਜਾ ਰਿਹਾ ਹੈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਯੂ.ਐਨ.ਓ.ਡੀ.ਸੀ ਦੇ ਨੁਮਾਇੰਦੇ ਸਰਗੇਈ ਕੈਪਿਨੋਸ ਨਾਲ ਮੀਟਿੰਗ ਦੌਰਾਨ ਲਿਆ ਗਿਆ। ਇਸ ਸਹਿਮਤੀ ਪੱਤਰ ‘ਤੇ ਜੂਨ ਦੇ ਦੂਜੇ ਹਫਤੇ ਸਿਹਤ ਵਿਭਾਗ, ਨਸ਼ਿਆਂ ਬਾਰੇ ਵਿਸ਼ੇਸ਼ ਟਾਸਕ ਫੋਰਸ ਤੇ ਯੂ.ਐਨ.ਓ.ਡੀ.ਸੀ ਵੱਲੋਂ ਦਸਤਖਤ ਕੀਤੇ ਜਾਣਗੇ।
ਮੀਟਿੰਗ ਦੌਰਾਨ ਪ੍ਰਾਜੈਕਟ ਨੂੰ ਲਾਗੂ ਕਰਨ ਬਾਰੇ ਰੂਪ-ਰੇਖਾ ਤਿਆਰ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਵਾਸਤੇ ਪ੍ਰਾਜੈਕਟ ਕਮੇਟੀ ਗਠਿਤ ਕੀਤੀ ਜਾਵੇਗੀ। ਇਸ ਕਮੇਟੀ ਦੇ ਮੁਖੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ, ਕੋ-ਕਨਵੀਨਰ, ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਏ.ਡੀ.ਜੀ.ਪੀ ਹਰਦੀਪ ਸਿੰਘ ਸਿੱਧੂ ਤੋਂ ਇਲਾਵਾ ਯੂ.ਐਨ.ਓ.ਡੀ.ਸੀ ਦੇ ਦੋ ਨੁਮਾਇੰਦੇ ਹੋਣਗੇ।

RELATED ARTICLES
POPULAR POSTS