ਪ੍ਰੋ. ਬਡੂੰਗਰ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 90 ਦੇ ਦਹਾਕੇ ਵਿਚ ਆਤਮ ਸਮਰਪਣ ਕਰਨ ਵਾਲੇ 21 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਕਤਲ ਕਰ ਦੇਣ ਦੇ ਕੀਤੇ ਖੁਲਾਸੇ ਦਾ ਮੁੱਦਾ ਸੀਬੀਆਈ ਕੋਲ ਪੁੱਜ ਗਿਆ ਹੈ। ਇਸ ਸਬੰਧੀ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਰਪੱਖ ਤੇ ਜਲਦ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਐਡਵੋਕੇਟ ਨਵਕਿਰਨ ਸਿੰਘ ਨੇ ਸੀਬੀਆਈ ਦਿੱਲੀ ਦੇ ਡਾਇਰੈਕਟਰ ਨੂੰ ਯਾਦ ਪੱਤਰ ਵੀ ਦਿੱਤਾ। ਉਨ੍ਹਾਂ ਸੀਬੀਆਈ ਤੋਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੜਤਾਲ ਵਿੱਚ ਸ਼ਾਮਲ ਕਰਕੇ ਆਤਮ ਸਮਰਪਣ ਕਰਨ ਵਾਲੇ 21 ਸਿੱਖ ਨੌਜਵਾਨਾਂ ਦੇ ਨਾਵਾਂ ਦੀ ਜਾਣਕਾਰੀ ਹਾਸਲ ਕੀਤੀ ਜਾਵੇ। ਨਵਕਿਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਲਿਜਾਣ ਤੋਂ ਪਹਿਲਾਂ ਇਸ ਮਾਮਲੇ ਦੀ ਪੜਤਾਲ ਲਈ ਸੀਬੀਆਈ ਕੋਲ ਪਹੁੰਚ ਕਰਨੀ ਲਾਜ਼ਮੀ ਸੀ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …