ਕਿਸਾਨਾਂ ਨੂੰ ਖੁਦਕੁਸ਼ੀ ਨਾ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ‘ਕੁਰਕੀ’ ਖਤਮ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਖੁਦਕੁਸ਼ੀਆਂ ਨਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕਰਜ਼ੇ ਹੇਠ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਜਾਖੜ ਨੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਜਾਖੜ ਨੇ ਆਖਿਆ ਕਿ ਇਸ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਪ੍ਰਤੀ ਸਮਰਪਣ ਦੀ ਭਾਵਨਾ ਦਾ ਵੀ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਸਿਆਸੀ ਪਾਰਟੀਆਂ ਨੂੰ ਇਸ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ
ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ …