ਤਸਕਰਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਨੇ ਭਾਰਤ-ਪਾਕਿ ਸਰਹੱਦ ਦੇ ਡੀ.ਟੀ. ਮੱਲ ਇਲਾਕੇ ਨੇੜਿਓਂ ਦੋ ਤਸਕਰਾਂ ਨੂੰ ਗਿਫਤਾਰ ਕਰਕੇ ਉਨ੍ਹਾਂ ਕੋਲੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰੁਹੇਲਾ ਹਾਜੀ ਦਾ ਸਾਬਕਾ ਸਰਪੰਚ ਗੁਰਮੇਜ ਸਿੰਘ ਗੇਜਾ ਤੇ ਪਿੰਡ ਭਾਂਬਾ ਹਾਜੀ ਦੇ ਪ੍ਰਤਾਪ ਸਿੰਘ ਟੀਟੂ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਸ਼ੇਸ਼ ਟਾਸਕ ਫੋਰਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੁੱਛਗਿਛ ਦੌਰਾਨ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਵਿੱਚ ਰਹਿਣਾ ਮੰਨਿਆ ਹੈ। ਉਨ੍ਹਾਂ ਕੋਲੋਂ ਪਾਕਿਸਤਾਨ ਦੀ ਜਿਓਂਗ ਕੰਪਨੀ ਦਾ ਸਿਮ ਵੀ ਬਰਾਮਦ ਹੋਇਆ ਹੈ। ਸ਼ੱਕ ਕੀਤਾ ਜਾ ਰਿਹਾ ਹੈ ਕਿ ਉਹ ਇਸ ਸਿਮ ਰਾਹੀਂ ਪਾਕਿਸਤਾਨ ਦੇ ਤਸਕਰਾਂ ਨਾਲ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਤਫ਼ਤੀਸ਼ ਜਾਰੀ ਹੈ ਤੇ ਨਸ਼ਿਆਂ ਦੀ ਤਸਕਰੀ ਸਬੰਧੀ ਹੋਰ ਤੱਥ ਸਾਹਮਣੇ ਆ ਸਕਦੇ ਹਨ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …