20.5 C
Toronto
Monday, June 29, 2026
spot_img
Homeਦੁਨੀਆਡਿਕਸੀ ਗੁਰੂ ਘਰ ਵਿਖੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ 14 ਮਾਰਚ ਨੂੰ...

ਡਿਕਸੀ ਗੁਰੂ ਘਰ ਵਿਖੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ 14 ਮਾਰਚ ਨੂੰ ਮਨਾਇਆ ਜਾਵੇਗਾ

GURDWARA-SPOKENਮਿਸੀਸਾਗਾ/ਪਰਵਾਸੀ ਬਿਊਰੋ : ਡਿਕਸੀ ਗੁਰੂਘਰ ਦੀ ਮੈਨੇਜਮੈਂਟ ਕਮੇਟੀ ਵਲੋਂ ਭੇਜੇ ਇਕ ਸੁਨੇਹੇ ਮੁਤਾਬਕ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰੂਘਰ ਵਿਖੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ 14 ਮਾਰਚ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਕਥਾ ਕੀਰਤਨ ਅਤੇ ਢਾਡੀ ਦਰਬਾਰ ਤੋਂ ਇਲਾਵਾ ਕਈ ਹੋਰ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ। ਗੁਰੂਘਰ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੱਲ ਹੋਰਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਹੁੰਮਹੁੰਮਾ ਕੇ ਗੁਰੂਘਰ ਪਹੁੰਚਣ ਅਤੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਵੀ ਨਵੇਂ ਸਾਲ ਦੇ ਜਸ਼ਨਾਂ ਵਿਚ ਸ਼ਾਮਲ ਹੋਣ। ਕਿਸੇ ਵੀ ਹੋਰ ਜਾਣਕਾਰੀ ਲਈ ਗੁਰੂਘਰ ਦੇ ਫੋਨ ਨੰਬਰ 905-670-3311 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS