ਪੁਲਿਸ ਨੇ ਸਾਂਝੇ ਅਪਰੇਸ਼ਨ ਤਹਿਤ ਇਨ੍ਹਾਂ ਨੂੰ ਕੀਤਾ ਸੀ ਮੁਹਾਲੀ ਤੋਂ ਗ੍ਰਿਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਲੰਘੇ ਕੱਲ੍ਹ ਗ੍ਰਿਫਤਾਰ ਕੀਤੇ ਬੱਬਰ ਖਾਲਸਾ ਨਾਲ ਸਬੰਧਤ ਚਾਰ ਵਿਅਕਤੀਆਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ । ਅਦਾਲਤ ਨੇ ਇਨ੍ਹਾਂ ਦਾ 7 ਦਿਨ ਲਈ ਪੁਲਿਸ ਰਿਮਾਂਡ ਦਿੱਤਾ ਹੈ। ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਹ ਚਾਰੇ ਮਲਟੀਪਲ ਗਰੁੱਪ ਦੇ ਹਨ। ਇਨ੍ਹਾਂ ਦੇ ਤਾਰ ਖਾਲਿਸਤਾਨੀ ਤੇ ਬੱਬਰ ਖਾਲਸਾ ਗਰੁੱਪ ਨਾਲ ਜੁੜੇ ਸਨ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਤੇ ਸੀਆਈਏ ਦੇ ਸਾਂਝੇ ਆਪਰੇਸ਼ਨ ਵਿੱਚ ਇਨ੍ਹਾਂ ਨੂੰ ਮੁਹਾਲੀ ਵਿੱਚੋਂ ਗ੍ਰਿਫਤਾਰ ਕੀਤਾ ਗਿਆ ਸੀ। ਐਸਐਸਪੀ ਮੁਤਾਬਕ ਇਹ ਖਾਸ ਤੌਰ ‘ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫਤਾਰ ਇਨ੍ਹਾਂ ਵਿਅਕਤੀਆਂ ਵਿਚ ਹਰਵਿੰਦਰ ਸਿੰਘ, ਅੰਮ੍ਰਿਤਪਾਲ ਕੌਰ, ਜਰਨੈਲ ਸਿੰਘ ਤੇ ਰਣਦੀਪ ਸਿੰਘ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 32 ਬੋਰ ਤੇ 9 ਐਮਐਮ ਦੇ ਚਾਰ ਹਥਿਆਰ ਵੀ ਬਰਾਮਦ ਕੀਤੇ ਹਨ।
Home / ਪੰਜਾਬ / ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਬੱਬਰ ਖਾਲਸਾ ਨਾਲ ਸਬੰਧਤ ਚਾਰ ਵਿਅਕਤੀਆਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …