ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਵੱਲੋਂ ਉਠਾਏ ਗਏ ਆਮ ਲੋਕਾਂ ਬਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਅੱਜ ਪ੍ਰਬੰਧਕੀ ਸਕੱਤਰਾਂ ਤੇ ਡਿਪਟੀ ਕਮਿਸ਼ਨਰਾਂ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪ੍ਰਸ਼ਾਸਕੀ ਮਾਮਲਿਆਂ ਬਾਰੇ ਲੋਕਾਂ ਦੇ ਜੀਵਨ ਨੂੰ ਕੇਵਲ ਸੁਖਾਲਾ ਬਣਾਉਣ ਤੱਕ ਹੀ ਸਿਆਸੀ ਦਖਲਅੰਦਾਜ਼ੀ ਨੂੰ ਸਹਿਣ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਵਧੀਆ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਕੰਮ ਹੈ। ਇਸ ਸਬੰਧ ਵਿੱਚ ਚੁਣੇ ਗਏ ਨੁਮਾਇੰਦਿਆਂ ਨਾਲ ਤਾਲਮੇਲ ਬਣਾਏ ਜਾਣ ਦੀ ਜ਼ਰੂਰਤ ਹੈ ਤਾਂ ਜੋ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘ਤੁਸੀਂ’ ਤੇ ‘ਮੈਂ’ ਦਾ ਸਭਿਆਚਾਰ ‘ਅਸੀਂ’ ਵਿੱਚ ਬਦਲੇ ਜਾਣ ਦੀ ਲੋੜ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …