15.7 C
Toronto
Tuesday, September 29, 2026
spot_img
Homeਭਾਰਤਐਲ ਓ ਸੀ 'ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ...

ਐਲ ਓ ਸੀ ‘ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ ਜਵਾਬ

ਐਲ ਓ ਸੀ ‘ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ ਜਵਾਬਪਾਕਿਸਤਾਨ ਦੇ 5 ਰੇਂਜਰ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼
ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਗੋਲੀਬੰਦੀ ਦਾ ਉਲੰਘਣਾ ਕੀਤੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਭਾਰਤ ਦੀ ਕਾਰਵਾਈ ਵਿਚ ਪਾਕਿਸਤਾਨ ਦੇ ਪੰਜ ਰੇਂਜਰਜ਼ ਮਾਰੇ ਗਏ ਹਨ ਅਤੇ 7 ਜ਼ਖ਼ਮੀ ਵੀ ਹੋਏ ਹਨ। ਇਸ ਮਾਮਲੇ ਵਿਚ ਪਾਕਿਸਤਾਨ ਨੇ ਭਾਰਤੀ ਵਿਦੇਸ਼ ਸਕੱਤਰ ਨੂੰ ਤਲਬ ਕੀਤਾ ਹੈ। ਚੇਤੇ ਰਹੇ ਕਿ ਅੱਜ ਸਵੇਰੇ ਪਾਕਿਸਤਾਨੀ ਫੌਜ ਨੇ ਬਿਨਾ ਕਿਸੇ ਡਰ ਦੇ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੋਰਟਾਰ ਵੀ ਦਾਗੇ, ਜਿਸ ਤੋਂ ਬਾਅਦ ਭਾਰਤ ਨੂੰ ਵੀ ਕਰਾਰ ਜਵਾਬ ਦੇਣਾ ਪਿਆ। ਜ਼ਿਕਰਯੋਗ ਹੈ ਕਿ ਲੰਘੇ ਹਫਤੇ ਦੌਰਾਨ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 6 ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ।

RELATED ARTICLES
POPULAR POSTS