ਕੈਪਟਨ ਸਰਕਾਰ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦੇਣ ਦੇ ਰਾਹ ਤੁਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਰਾਣਾ ਗੁਰਜੀਤ ਨੂੰ ਬਰਖਾਸਤ ਕਰਨ ਦੀ ਥਾਂ ਕੈਪਟਨ ਸਰਕਾਰ ਜਸਟਿਸ ਨਾਰੰਗ ਕਮਿਸ਼ਨ ਰਾਹੀਂ ਕਲੀਨ ਚਿੱਟ ਦੇਣ ਦੇ ਰਾਹ ਤੁਰ ਪਈ ਹੈ।ઠਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਆਪਣੇ ਰਸੋਈਏ ਅਤੇ ਨੌਕਰਾਂ ਦੇ ਨਾਮ ਉਤੇ ਕਰੋੜਾਂ ਰੁਪਏ ਦੀਆਂ ਬੇਨਾਮੀ ਰੇਤ ਬਜਰੀ ਦੀਆਂ ਖੱਡਾਂ ਲੈਣ ਦੇ ਮਾਮਲੇ ਵਿਚ ਕੈਪਟਨ ਸਰਕਾਰ ਜਾਂਚ ਦੇ ਨਾਂ ਉਤੇ ਕੋਝਾ ਮਜ਼ਾਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਇਸ ਕਾਰਵਾਈ ਦੀ ਆਮ ਆਦਮੀ ਪਾਰਟੀ ਨਿੰਦਾ ਕਰਦੀ ਹੈ। ਉਨ੍ਹਾਂ ਰਾਣਾ ਗੁਰਜੀਤ ਸਿੰਘ ਨੂੰ ਪੰਜਾਬ ਦਾ ਉਭਰਦਾ ਹੋਇਆ ‘ਵਿਜੈ ਮਾਲੀਆ’ ਕਰਾਰ ਦਿੱਤਾ।
Check Also
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ …