ਬਿਲਡਿੰਗ ਐਕਟ ਦੀ ਸਖਤੀ ਨਾਲ ਪਾਲਣਾ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਗੈਰਕਾਨੂੰਨੀ ਉਸਾਰੀਆਂ ‘ਤੇ ਪੰਜਾਬ ਸਰਕਾਰ ਨੇ ਸਖਤੀ ਵਿਖਾਈ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬਿਲਡਿੰਗ ਐਕਟ ਦੀ ਸਖਤ ਪਾਲਣਾ ਹੋਣੀ ਚਾਹੀਦੀ ਹੈ। ਸਿੱਧੂ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਬਿਲਡਿੰਗ ਐਕਟ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਿੱਧੂ ਨੇ ਕਿਹਾ ਕਿ ਜਿਸ ਵੀ ਇਲਾਕੇ ਜਾਂ ਜ਼ਿਲ੍ਹੇ ਵਿੱਚ ਨਾਜਾਇਜ਼ ਉਸਾਰੀ ਹੋਵੇਗੀ, ਉਸ ਲਈ ਉੱਥੋਂ ਦਾ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਨਵਜੋਤ ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਤੇ ਪੰਜਾਬ ਦੀ ਸੂਰਤ ਪੂਰੀ ਤਰ੍ਹਾਂ ਬਦਲੀ ਜਾਵੇਗੀ।

