ਨਵੀਂ ਦਿੱਲੀ : ਆਮਦਨ ਤੋਂ ਜ਼ਿਆਦਾ ਸੰਪਤੀ ਦੇ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਉਹਨਾਂ ਦੀ ਪਤਨੀ ਨੂੰ ਜ਼ਮਾਨਤ ਮਿਲ ਗਈ ਹੈ। ਵੀਰਭੱਦਰ ਸਿੰਘ ਨੂੰ ਇਕ ਲੱਖ ਦਾ ਨਿੱਜੀ ਮੁਚੱਲਕਾ ਅਤੇ ਪਾਸਪੋਰਟ ਜਮ੍ਹਾ ਕਰਨ ਦਾ ਪਟਿਆਲਾ ਅਦਾਲਤ ਨੇ ਹੁਕਮ ਦਿੱਤਾ ਹੈ। ਹਾਲਾਂਕਿ ਹੋਈ ਸੁਣਵਾਈ ਵਿਚ ਸੀਬੀਆਈ ਨੇ ਅਦਾਲਤ ਵਿਚ ਉਹਨਾਂ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਸੀਬੀਆਈ ਨੇ ਅਦਾਲਤ ਵਿਚ ਤਰਕ ਦਿੱਤਾ ਕਿ ਉਹ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਸੰਪਤੀ ਮਾਮਲੇ ਦੀ ਚੱਲ ਰਹੀ ਜਾਂਚ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਸੀਬੀਆਈ ਨੇ ਕਿਹਾ ਕਿ ਆਰੋਪੀ ਮੁੱਖ ਮੰਤਰੀ ਹਨ। ਚੇਤੇ ਰਹੇ ਕਿ ਵੀਰਭੱਦਰ ਸਿੰਘ ਖਿਲਾਫ ਸੀਬੀਆਈ ਨੇ ਸਤੰਬਰ 2015 ਵਿਚ ਆਮਦਨ ਤੋਂ ਜ਼ਿਆਦਾ ਸੰਪਤੀ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਸੀ।
Check Also
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ …