-9.4 C
Toronto
Wednesday, January 28, 2026
spot_img
Homeਭਾਰਤਜਾਧਵ ਨੂੰ ਉਸਦੀ ਰਹਿਮ ਦੀ ਅਪੀਲ 'ਤੇ ਸੁਣਵਾਈ ਪੂਰੀ ਹੋਣ ਤੱਕ ਫਾਂਸੀ...

ਜਾਧਵ ਨੂੰ ਉਸਦੀ ਰਹਿਮ ਦੀ ਅਪੀਲ ‘ਤੇ ਸੁਣਵਾਈ ਪੂਰੀ ਹੋਣ ਤੱਕ ਫਾਂਸੀ ਨਹੀਂ ਦਿੱਤੀ ਜਾਵੇਗੀ : ਪਾਕਿ

ਨਵੀਂ ਦਿੱਲੀ/ਬਿਊਰੋ ਨਿਊਜ਼
ਅੰਤਰਰਾਸ਼ਟਰੀ ਨਿਆਂ ਪਾਲਿਕਾ ਵਿਚ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਏ ਜਾਣ ਦੇ ਕੁਝ ਦਿਨਾਂ ਬਾਅਦ ਪਾਕਿਸਤਾਨ ਨੇ ਅੱਜ ਕਿਹਾ ਕਿ ਭਾਰਤੀ ਨਾਗਰਿਕ ਨੂੰ ਤਦ ਤੱਕ ਫਾਂਸੀ ਨਹੀਂ ਦਿੱਤੀ ਜਾਵੇਗੀ, ਜਦੋਂ ਤੱਕ ਉਸਦੀ ਰਹਿਮ ਦੀ ਅਪੀਲ ‘ਤੇ ਸੁਣਵਾਈ ਪੂਰੀ ਨਹੀਂ ਹੋ ਜਾਂਦੀ। ਵਿਦੇਸ਼ ਵਿਭਾਗ ਦੇ ਬੁਲਾਰੇ ਨਫੀਸ ਜਕਾਰੀਆ ਨੇ ਕਿਹਾ ਕਿ ਆਈਸੀਜੇ ਦੀ ਰੋਕ ਦੇ ਬਾਵਜੂਦ ਜਾਧਵ ਤਦ ਤੱਕ ਜਿੰਦਾ ਰਹੇਗਾ, ਜਦੋਂ ਤੱਕ ਰਹਿਮ ਦੀ ਅਪੀਲ ‘ਤੇ ਫੈਸਲਾ ਨਹੀਂ ਆ ਜਾਂਦਾ। ਚੇਤੇ ਰਹੇ ਕਿ ਜਾਧਵ ਨੂੰ ਪਾਕਿਸਤਾਨੀ ਸੈਨਾ ਅਦਾਲਤ ਦੁਆਰਾ ਸੁਣਵਾਈ ਗਈ ਫਾਂਸੀ ਦੀ ਸਜ਼ਾ ਦੇ ਖਿਲਾਫ ਭਾਰਤ ਨੇ ਆਈਸੀਜੇ ਤੱਕ ਪਹੁੰਚ ਕੀਤੀ ਸੀ।

Previous article
Next article
ਐਲ ਓ ਸੀ ‘ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ ਜਵਾਬ ਪਾਕਿਸਤਾਨ ਦੇ 5 ਰੇਂਜਰ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ : ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਗੋਲੀਬੰਦੀ ਦਾ ਉਲੰਘਣਾ ਕੀਤੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਭਾਰਤ ਦੀ ਕਾਰਵਾਈ ਵਿਚ ਪਾਕਿਸਤਾਨ ਦੇ ਪੰਜ ਰੇਂਜਰਜ਼ ਮਾਰੇ ਗਏ ਹਨ ਅਤੇ 7 ਜ਼ਖ਼ਮੀ ਵੀ ਹੋਏ ਹਨ। ਇਸ ਮਾਮਲੇ ਵਿਚ ਪਾਕਿਸਤਾਨ ਨੇ ਭਾਰਤੀ ਵਿਦੇਸ਼ ਸਕੱਤਰ ਨੂੰ ਤਲਬ ਕੀਤਾ ਹੈ। ਚੇਤੇ ਰਹੇ ਕਿ ਵੀਰਵਾਰ ਸਵੇਰੇ ਪਾਕਿਸਤਾਨੀ ਫੌਜ ਨੇ ਬਿਨਾ ਕਿਸੇ ਡਰ ਦੇ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੋਰਟਾਰ ਵੀ ਦਾਗੇ, ਜਿਸ ਤੋਂ ਬਾਅਦ ਭਾਰਤ ਨੂੰ ਵੀ ਕਰਾਰ ਜਵਾਬ ਦੇਣਾ ਪਿਆ। ਜ਼ਿਕਰਯੋਗ ਹੈ ਕਿ ਲੰਘੇ ਹਫਤੇ ਦੌਰਾਨ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 6 ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ।
RELATED ARTICLES
POPULAR POSTS