ਐਲ ਓ ਸੀ ‘ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ ਜਵਾਬ
ਪਾਕਿਸਤਾਨ ਦੇ 5 ਰੇਂਜਰ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼ : ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਗੋਲੀਬੰਦੀ ਦਾ ਉਲੰਘਣਾ ਕੀਤੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਭਾਰਤ ਦੀ ਕਾਰਵਾਈ ਵਿਚ ਪਾਕਿਸਤਾਨ ਦੇ ਪੰਜ ਰੇਂਜਰਜ਼ ਮਾਰੇ ਗਏ ਹਨ ਅਤੇ 7 ਜ਼ਖ਼ਮੀ ਵੀ ਹੋਏ ਹਨ। ਇਸ ਮਾਮਲੇ ਵਿਚ ਪਾਕਿਸਤਾਨ ਨੇ ਭਾਰਤੀ ਵਿਦੇਸ਼ ਸਕੱਤਰ ਨੂੰ ਤਲਬ ਕੀਤਾ ਹੈ। ਚੇਤੇ ਰਹੇ ਕਿ ਵੀਰਵਾਰ ਸਵੇਰੇ ਪਾਕਿਸਤਾਨੀ ਫੌਜ ਨੇ ਬਿਨਾ ਕਿਸੇ ਡਰ ਦੇ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੋਰਟਾਰ ਵੀ ਦਾਗੇ, ਜਿਸ ਤੋਂ ਬਾਅਦ ਭਾਰਤ ਨੂੰ ਵੀ ਕਰਾਰ ਜਵਾਬ ਦੇਣਾ ਪਿਆ। ਜ਼ਿਕਰਯੋਗ ਹੈ ਕਿ ਲੰਘੇ ਹਫਤੇ ਦੌਰਾਨ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 6 ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ।
Home / ਭਾਰਤ / ਐਲ ਓ ਸੀ ‘ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ ਜਵਾਬ ਪਾਕਿਸਤਾਨ ਦੇ 5 ਰੇਂਜਰ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ : ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਗੋਲੀਬੰਦੀ ਦਾ ਉਲੰਘਣਾ ਕੀਤੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਭਾਰਤ ਦੀ ਕਾਰਵਾਈ ਵਿਚ ਪਾਕਿਸਤਾਨ ਦੇ ਪੰਜ ਰੇਂਜਰਜ਼ ਮਾਰੇ ਗਏ ਹਨ ਅਤੇ 7 ਜ਼ਖ਼ਮੀ ਵੀ ਹੋਏ ਹਨ। ਇਸ ਮਾਮਲੇ ਵਿਚ ਪਾਕਿਸਤਾਨ ਨੇ ਭਾਰਤੀ ਵਿਦੇਸ਼ ਸਕੱਤਰ ਨੂੰ ਤਲਬ ਕੀਤਾ ਹੈ। ਚੇਤੇ ਰਹੇ ਕਿ ਵੀਰਵਾਰ ਸਵੇਰੇ ਪਾਕਿਸਤਾਨੀ ਫੌਜ ਨੇ ਬਿਨਾ ਕਿਸੇ ਡਰ ਦੇ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੋਰਟਾਰ ਵੀ ਦਾਗੇ, ਜਿਸ ਤੋਂ ਬਾਅਦ ਭਾਰਤ ਨੂੰ ਵੀ ਕਰਾਰ ਜਵਾਬ ਦੇਣਾ ਪਿਆ। ਜ਼ਿਕਰਯੋਗ ਹੈ ਕਿ ਲੰਘੇ ਹਫਤੇ ਦੌਰਾਨ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 6 ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …