ਬਰੈਂਪਟਨ/ ਬਿਊਰੋ ਨਿਊਜ਼
ਇਕ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਕੁਚਲੇ ਜਾਣ ਨਾਲ ਮੌਤ ਹੋ ਗਈ। ਬੁੱਧਵਾਰ ਦੀ ਸਵੇਰ ਗੋਰਵੇ ਡਰਾਈਵ ਅਤੇ ਕਵੀਨ ਸਟਰੀਟ ਈਸਟ ‘ਤੇ ਇੰਟਰਸੈਕਸ਼ਨ ‘ਤੇ ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ। ਪੀਲ ਪੁਲਿਸ ਅਨੁਸਾਰ ਮਾਰੀ ਗਈ ਔਰਤ ਮਿਸੀਸਾਗਾ ਵਾਸੀ 54 ਸਾਲਾਂ ਦੀ ਸੀ। ਦੋ ਹੋਰ ਜਣਿਆਂ ਦੀ ਹਾਲਤ ਕਾਫ਼ੀ ਗੰਭੀਰ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਦੋਵਾਂ ਕਾਰਾਂ ਦੇ ਡਰਾਈਵਰਾਂ ਨੂੰ ਵੀ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮੇਜਰ ਕੋਲੀਜਨ ਬਿਊਰੋ ਘਟਨਾ ਦੀ ਜਾਂਚ ਕਰ ਰਹੀઠઠਹੈ ਅਤੇ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …