ਬਰੈਂਪਟਨ/ਡਾ.ਝੰਡ : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਨਗਰ-ਕੀਰਤਨ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵੱਲੋਂ 4 ਜੂਨ ਦਿਨ ਐਤਵਾਰ ਨੂੰ ਬਾਅਦ ਦੁਪਹਿਰ 2.00 ਵਜੇ ਤੋਂ ਸ਼ਾਮ 5.00 ਦੇ ਦਰਮਿਆਨ ਸਜਾਇਆ ਜਾ ਰਿਹਾ ਹੈ।
ਇਹ ਜ਼ਿਕਰਯੋਗ ਹੈ ਇਸ ਗੁਰਦੁਆਰਾ ਸਾਹਿਬ ਵੱਲੋਂ ਹਰ ਸਾਲ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਮਨਾਏ ਜਾਂਦੇ ਇਸ ਮਹਾਨ ਸ਼ਹੀਦੀ ਸਮਾਰੋਹ ਦੀ ਸਿੱਖ ਧਰਮ ਵਿੱਚ ਭਾਣੇ ਨੂੰ ਮੰਨਣ ਦੇ ਸੰਕਲਪ ਅਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਦੇ ਪੱਖੋਂ ਵਿਸ਼ੇਸ਼ ਮਹੱਤਤਾ ਹੈ ਅਤੇ ਇਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਬੜੇ ਜੋਸ਼ ਅਤੇ ਸ਼ਰਧਾ ਭਾਵਨਾ ਨਾਲ ਸ਼ਾਮਲ ਹੁੰਦੀਆਂ ਹਨ।
ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਕੈਂਪਸ ਅੰਦਰ ਅਤੇ ਪਾਰਕਿੰਗ ਵਾਲੀ ਜਗ੍ਹਾ ‘ਤੇ ਵੱਖ-ਵੱਖ ਅਦਾਰਿਆਂ ਵੱਲੋਂ ਸੰਗਤਾਂ ਨੂੰ ਕਈ ਪ੍ਰਕਾਰ ਦੀ ਜਾਣਕਾਰੀ ਮੁਹੱਈਆ ਕਰਨ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਤਰ੍ਹਾਂ-ਤਰ੍ਹਾਂ ਦੇ ਸਟਾਲ ਲਗਾਏ ਜਾਂਦੇ ਹਨ।
ਇਸ ਤੋਂ ਇਲਾਵਾ ਸ਼ਹੀਦੀ ਨਗਰ-ਕੀਰਤਨ ਵਾਲੇ ਰੂਟ ‘ਤੇ ਵੀ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲੰਗਰ ਤੇ ਛਬੀਲਾਂ ਲਗਾਈਆਂ ਜਾਂਦੀਆਂ ਹਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸ਼ਹੀਦੀ ਨਗਰ ਕੀਰਤਨ ਵਿੱਚ ਹਿੱਸਾ ਲੈਣ ਲਈ ਬੇਨਤੀ ਕੀਤੀ ਜਾਂਦੀ ਹੈ। ਇਹ ਗੁਰਦੁਆਰਾ ਸਾਹਿਬ 585 ਪੀਟਰ ਰੌਬਰਟਸਨ ਬੁਲੇਵਾਰਡ, ਬਰੈਂਪਟਨ ਵਿਖੇ ਸਥਿਤ ਹੈ ਅਤੇ ਨੇੜਲਾ ਮੇਨ-ਇੰਟਰਸੈੱਕਸ਼ਨ ਡਿਕਸੀ ਰੋਡ ਤੇ ਪੀਟਰ ਰੌਬਰਟਸਨ ਪੈਂਦਾ ਹੈ। ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਹੇਠ ਲਿਖੇ ਫ਼ੋਨ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ: ਇੰਦਰਜੀਤ ਸਿੰਘ 416-704-0506 , ਪ੍ਰਿਤਪਾਲ ਸਿੰਘ 416-991-0144
Home / ਕੈਨੇਡਾ / ਗੁਰੂ ਅਰਜਨ ਦੇਵ ਜੀ ਅਤੇ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ 4 ਜੂਨ ਨੂੰ
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …