Breaking News
Home / ਭਾਰਤ / ਜਿੱਥੇ ਔਰਤਾਂ ਦਾ ਸਨਮਾਨ ਨਹੀਂ ਹੁੰਦਾ, ਉਹ ਦੇਸ਼ ਕਦੇ ਵੀ ਮਹਾਨ ਨਹੀਂ ਬਣ ਸਕੇਗਾ : ਪ੍ਰਣਬ ਮੁਖਰਜੀ

ਜਿੱਥੇ ਔਰਤਾਂ ਦਾ ਸਨਮਾਨ ਨਹੀਂ ਹੁੰਦਾ, ਉਹ ਦੇਸ਼ ਕਦੇ ਵੀ ਮਹਾਨ ਨਹੀਂ ਬਣ ਸਕੇਗਾ : ਪ੍ਰਣਬ ਮੁਖਰਜੀ

Pranab-Mukherjee-150ਨਵੀਂ ਦਿੱਲੀ/ਬਿਊਰੋ ਨਿਊਜ਼
ਕਿਸੇ ਵੀ ਰਾਸ਼ਟਰ ਦੇ ਵਿਕਾਸ ਦਾ ਮਾਪਦੰਡ ਉਥੇ ਦੀਆਂ ਔਰਤਾਂ ਨਾਲ ਹੋਣ ਵਾਲੇ ਵਿਹਾਰ ਤੋਂ ਤੈਅ ਹੁੰਦਾ ਹੈ ਅਤੇ ਜਿਸ ਰਾਸ਼ਟਰ ਵਿਚ ਔਰਤਾਂ ਦਾ ਸਨਮਾਨ ਨਹੀਂ ਹੁੰਦਾ, ਉਹ ਕਦੇ ਵੀ ਮਹਾਨ ਨਹੀਂ ਬਣ ਸਕਦਾ। ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਇਹ ਵਿਚਾਰ ਕੌਮਾਂਤਰੀ ਔਰਤ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਚ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਰੱਖੇ। ਮੁਖਰਜੀ ਨੇ ਇਸ ਮੌਕੇ ਔਰਤਾਂ ਦੇ ਹਿੱਤਾਂ ਅਤੇ ਵਿਕਾਸ ਲਈ ਕੰਮ ਕਰ ਰਹੀਆਂ 22 ਸੰਸਥਾਵਾਂ ਅਤੇ ਵਿਸ਼ੇਸ਼ ਕਾਰਗੁਜ਼ਾਰੀ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਅਜੋਕੇ ਯੁੱਗ ਵਿਚ ਵੀ ਔਰਤਾਂ ਨਾਲ ਹੋਣ ਵਾਲੇ ਤਸ਼ੱਦਦ ਅਤੇ ਹਿੰਸਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨੂੰ ਕਿਸੇ ਵੀ ਹਾਲ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਔਰਤਾਂ ਨਾਲ ਕੀਤੇ ਜਾਣ ਵਾਲੇ ਜੁਰਮਾਂ ਨੂੰ ਸਮਾਜ ਦੇ ਪਤਨ ਦਾ ਕਾਰਨ ਦੱਸਦਿਆਂ ਕਿਹਾ ਕਿ ਔਰਤਾਂ ਦਾ ਸਸ਼ਕਤੀਕਰਨ ਇਸ ਦੌਰ ਦੀ ਜ਼ਰੂਰਤ ਹੈ। ਰਾਸ਼ਟਰਪਤੀ ਨੇ ਘਰਾਂ ਅਤੇ ਦਫਤਰਾਂ ਵਿਚ ਸੁਖਾਵਾਂ ਮਾਹੌਲ ਸਿਰਜਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਆਪਕ ਆਰਥਿਕ ਵਿਕਾਸ ਅਤੇ ਸਮਾਜਿਕ ਉੱਨਤੀ ਲਈ ਲੜਕੇ ਅਤੇ ਲੜਕੀਆਂ ਨੂੰ ਬਰਾਬਰੀ ‘ਤੇ ਲਿਆਉਣਾ ਜ਼ਰੂਰੀ ਹੈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …