ਚੰਡੀਗੜ੍ਹ : ਨਸ਼ਿਆਂ ਵਿਰੁੱਧ ਆਪਣੀ ਜੰਗ ਲਈ ਪੰਜਾਬ ਛੇਤੀ ਹੀ ਯੂਨਾਇਟਿਡ ਨੇਸ਼ਨਜ਼ ਆਫਿਸ ਔਨ ਡਰੱਗਜ਼ ਐਂਡ ਕਰਾਇਮ ਨਾਲ ਸਹਿਮਤੀ ਪੱਤਰ ‘ਤੇ ਦਸਤਖਤ ਕਰਨ ਜਾ ਰਿਹਾ ਹੈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਯੂ.ਐਨ.ਓ.ਡੀ.ਸੀ ਦੇ ਨੁਮਾਇੰਦੇ ਸਰਗੇਈ ਕੈਪਿਨੋਸ ਨਾਲ ਮੀਟਿੰਗ ਦੌਰਾਨ ਲਿਆ ਗਿਆ। ਇਸ ਸਹਿਮਤੀ ਪੱਤਰ ‘ਤੇ ਜੂਨ ਦੇ ਦੂਜੇ ਹਫਤੇ ਸਿਹਤ ਵਿਭਾਗ, ਨਸ਼ਿਆਂ ਬਾਰੇ ਵਿਸ਼ੇਸ਼ ਟਾਸਕ ਫੋਰਸ ਤੇ ਯੂ.ਐਨ.ਓ.ਡੀ.ਸੀ ਵੱਲੋਂ ਦਸਤਖਤ ਕੀਤੇ ਜਾਣਗੇ। ਮੀਟਿੰਗ ਦੌਰਾਨ ਪ੍ਰਾਜੈਕਟ ਨੂੰ ਲਾਗੂ ਕਰਨ ਬਾਰੇ ਰੂਪ-ਰੇਖਾ ਤਿਆਰ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਵਾਸਤੇ ਪ੍ਰਾਜੈਕਟ ਕਮੇਟੀ ਗਠਿਤ ਕੀਤੀ ਜਾਵੇਗੀ। ਕਮੇਟੀ ਦੇ ਮੁਖੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ, ਕੋ-ਕਨਵੀਨਰ, ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਏ.ਡੀ.ਜੀ.ਪੀ ਹਰਦੀਪ ਸਿੰਘ ਸਿੱਧੂ ਤੋਂ ਇਲਾਵਾ ਯੂ.ਐਨ.ਓ.ਡੀ.ਸੀ ਦੇ ਦੋ ਨੁਮਾਇੰਦੇ ਹੋਣਗੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …