ਪੀ.ਡਬਲਿਊ.ਡੀ. ਘੁਟਾਲੇ ਵਿਚ ਤਿੰਨ ਮੁਕੱਦਮੇ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਮੁਸੀਬਤ ਵਿਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਖਿਲਾਫ ਕਥਿਤ ਪੀ.ਡਬਲਿਊ.ਡੀ. ਘੁਟਾਲੇ ਮਾਮਲੇ ਵਿਚ ਏ.ਸੀ.ਬੀ. ਵਲੋਂ ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ। ਐਂਟੀ ਕਰੱਪਸ਼ਨ ਬਿਊਰੋ ਨੇ ਅਦਾਲਤ ਨੂੰ ਸੂਚਿਤ ਕੀਤਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰਾਂ ਖਿਲਾਫ ਕਥਿਤ ਪੀ.ਡਬਲਿਊ.ਡੀ. ਘੁਟਾਲਾ ਮਾਮਲੇ ਵਿਚ ਦਰਜ ਸ਼ਿਕਾਇਤ ‘ਤੇ ਉਸ ਨੇ ਤਿੰਨ ਮਾਮਲੇ ਦਰਜ ਕੀਤੇ ਹਨ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …