ਚੰਡੀਗੜ੍ਹ/ਬਿਊਰੋ ਨਿਊਜ਼
ਬੱਚਿਆਂ ਦੇ ਪ੍ਰਾਈਵੇਟ ਸਕੂਲ ਵੱਲ ਜਾਣ ਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਦੀ ਸਿੱਖਿਆ ਮੰਤਰੀ ਨੇ ਨਵਾਂ ਫੈਸਲਾ ਲਿਆ ਹੈ। ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 400 ਸਕੂਲਾਂ ਵਿੱਚ ਪਹਿਲੀਂ ਤੋਂ ਦਸਵੀਂ ਤੱਕ ਪੜ੍ਹਾਈ ਦਾ ਮਾਧਿਅਮ ਅੰਗਰੇਜ਼ੀ ਕੀਤਾ ਜਾਵੇਗਾ। ਇਹ ਗੱਲ ਉਨ੍ਹਾਂ ਚੰਡੀਗੜ੍ਹ ‘ਚ ਉੱਤਰੀ ਭਾਰਤ ਦੇ ਅੱਠ ਰਾਜਾਂ ਦੀ ਸਿੱਖਿਆ ਬਾਰੇ ਦੋ ਰੋਜ਼ਾ ‘ਖੇਤਰੀ ਵਰਕਸ਼ਾਪ’ ਨੂੰ ਸੰਬੋਧਨ ਕਰਦਿਆਂ ਕਹੀ ਹੈ। ਸਿੱਖਿਆ ਮੰਤਰੀ ਅਨੁਸਾਰ ਅੰਗਰੇਜ਼ੀ ਵਿੱਚ ਮੁਹਾਰਤ ਲਈ ਬੱਚੇ ਪ੍ਰਾਈਵੇਟ ਸਕੂਲਾਂ ਵੱਲ ਰੁੱਖ ਕਰ ਰਹੇ ਹਨ ਜਿਸ ਲਈ ਕੁੱਝ ਸਰਕਾਰੀ ਸਕੂਲਾਂ ਦਾ ਮਾਧਿਅਮ ਵੀ ਅੰਗਰੇਜ਼ੀ ਹੋਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਜਦੋਂ ਪਹਿਲਾਂ ਇਕ ਵਾਰ ਸਰਕਾਰ ਨੇ ਪਹਿਲੀ ਜਮਾਤ ਤੋਂ ਅੰਗਰੇਜ਼ੀ ਭਾਸ਼ਾ ਲਾਗੂ ਕੀਤੀ ਸੀ ਤਾਂ ਕਾਫ਼ੀ ਰੌਲਾ ਪਿਆ ਸੀ ਅਤੇ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …