ਨਵੀਂ ਦਿੱਲੀ/ਬਿਊਰੋ ਨਿਊਜ਼
ਜੇਐਨਯੂ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਕਨ੍ਹੱਈਆ ਕੁਮਾਰ ਨੂੰ ਲੈ ਕੇ ਸਨਸਨੀਖੇਜ਼ ਐਲਾਨਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਬਦਾਯੂੰ ਭਾਜਯੁਮੋ ਜ਼ਿਲ੍ਹਾ ਪ੍ਰਧਾਨ ਕੁਲਦੀਪ ਵਾਰਸ਼ਣੇਅ ਦੇ ਬਾਅਦ ਹੁਣ ਪੁਰਵਾਂਚਲ ਸੈਨਾ ਦੇ ਪ੍ਰਧਾਨ ਆਦਰਸ਼ ਕੁਮਾਰ ਨੇ ਕਨ੍ਹੱਈਆ ਨੂੰ ਜਾਨ ਤੋਂ ਮਾਰਨ ਵਾਲੇ ਨੂੰ 11 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਵਿਚ ਇਸ ਆਸ਼ੇ ਨੂੰ ਲੈ ਕੇ ਥਾਂ-ਥਾਂ ਪੋਸਟਰ ਚਿਪਕਾ ਦਿੱਤੇ ਗਏ ਹਨ। ਸੰਸਦ ਮਾਰਗ ਥਾਣੇ ‘ਚ ਆਦਰਸ਼ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਤੋਂ ਇਕ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕੁਲਦੀਪ ਵਾਰਸ਼ਣੇਯ ਨੇ ਕਨ੍ਹੱਈਆ ਦੀ ਜੀਭ ਕੱਟਣ ‘ਤੇ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ‘ਤੇ ਭਾਜਪਾ ਨੇ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਸੀ। ਇਸ ਤੋਂ ਬਾਅਦ ਆਦਰਸ਼ ਕੁਮਾਰ ਵੱਲੋਂ ਪ੍ਰੈੱਸ ਕਲੱਬ ਅਤੇ ਨਵੀਂ ਦਿੱਲੀ ਨਗਰਪਾਲਿਕਾ ਖੇਤਰ ਸਮੇਤ ਕਈ ਥਾਵਾਂ ‘ਤੇ ਪੋਸਟਰ ਲਗਾਏ ਗਏ। ਇਸ ਵਿਚ ਲਿਖਿਆ ਗਿਆ ਸੀ ਕਿ ਜੇਐਨਯੂ ਦੇ ਵਿਦਿਆਰਥੀ ਯੂਨੀਅਨ ਪ੍ਰਧਾਨ ਕਨ੍ਹੱਈਆ ਨੂੰ ਗੋਲੀ ਮਾਰਨ ਵਾਲੇ ਨੂੰ ਪੁਰਵਾਂਚਲ ਸੈਨਾ ਵੱਲੋਂ 11 ਲੱਖ ਰੁਪਏ ਦਾ ਇਨਾਮ ਦਿੱਤਾ ਜਾਏਗਾ। ਦੀਵਾਰਾਂ ‘ਤੇ ਪੋਸਟਰ ਲੱਗਣ ਦੀ ਸੂਚਨਾ ਪਿਛੋਂ ਪੁਲਿਸ ਹਰਕਤ ਵਿਚ ਆ ਗਈ। ਪੁਲਿਸ ਨੇ ਆਦਰਸ਼ ਕੁਮਾਰ ਤੋਂ ਜਾਨਣ ਦੀ ਕੋਸ਼ਿਸ਼ ਕੀਤੀ ਕਿ ਆਖ਼ਰ ਇਕ ਕੰਮ ਉਨ੍ਹਾਂ ਨੇ ਕਿਸ ਦੇ ਇਸ਼ਾਰੇ ‘ਤੇ ਕੀਤਾ।
ਕਸ਼ਮੀਰ ਵਿਚ ਫ਼ੌਜੀ ਕਰਦੇ ਹਨ ਜਬਰ ਜਨਾਹ : ਕਨ੍ਹਈਆ
ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੇ ਚਰਚਾ ਵਿਚ ਰਹਿਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਉਹ ਫਿਰ ਵਿਵਾਦਗ੍ਰਸਤ ਬਿਆਨ ਦੇ ਕੇ ਸੁਰਖ਼ੀਆਂ ਵਿਚ ਆ ਗਿਆ ਹੈ। ਕਨ੍ਹਈਆ ਨੇ ਇਸ ਵਾਰ ਕਸ਼ਮੀਰ ਵਿਚ ਭਾਰਤੀ ਫ਼ੌਜੀਆਂ ਸਬੰਧੀ ਬਿਆਨ ਦਿੱਤਾ ਹੈ। ਕਨ੍ਹਈਆ ਨੇ ਕਿਹਾ ਹੈ ਕਿ ਉਹ ਸੁਰੱਖਿਆ ਬਲਾਂ ਦਾ ਸਨਮਾਨ ਕਰਦੇ ਹਨ ਪਰ ਉਹ ਫਿਰ ਵੀ ਬੋਲਣਗੇ ਕਿ ਕਸ਼ਮੀਰ ਵਿਚ ਫ਼ੌਜੀਆਂ ਵਲੋਂ ਜਬਰ ਜਨਾਹ ਕੀਤਾ ਜਾਂਦਾ ਹੈ। ਉਸ ਨੇ ਕਿਹਾ ਕਿ ਉਹ ਆਜ਼ਾਦ ਹਿੰਦੁਸਤਾਨ ਵਿਚ ਸਮੱਸਿਆਵਾਂ ਤੋਂ ਆਜ਼ਾਦੀ ਲਈ ਸੰਘਰਸ਼ ਕਰ ਰਿਹਾ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …