ਰਾਣਾ ਗੁਰਜੀਤ ਮਾਮਲੇ ਦੀ ਜਾਂਚ ਸਟਿੰਗ ਜੱਜ ਤੋਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ
ਚੰਡੀਗੜ੍ਹ/ਬਿਊਰੋ ਨਿਊਜ਼
ਮਾਇਨਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੂੰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਲੀਡਰ ਐਚਐਸ ਫੂਲਕਾ ਦੀ ਅਗਵਾਈ ਵਿੱਚ ਸਾਰੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨਾਲ ਮੁਲਾਕਾਤ ਕੀਤੀ।
ਆਮ ਆਦਮੀ ਪਾਰਟੀ ਵੱਲੋਂ ਗਵਰਨਰ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਦੀ ਗੱਲ ਆਖੀ ਹੈ। ਐਚਐਸ ਫੂਲਕਾ ਨੇ ਕਿਹਾ ਕਿ ਰਾਣਾ ਗੁਰਜੀਤ ਤੋਂ ਅਸਤੀਫਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਲੋਕ ਸਭਾ ਵਿੱਚ ਚੁੱਕਣਗੇ। ਮਾਨ ਨੇ ਕਿਹਾ ਕਿ ਸਰਕਾਰ ਦੇ ਬਣਾਏ ਨਾਰੰਗ ਕਮਿਸ਼ਨ ਦਾ ਬਾਈਕਾਟ ਕਰਾਂਗੇ। ਇਹ ਕਮਿਸ਼ਨ ਕਲੀਨ ਚਿੱਟ ਦੇਣ ਲਈ ਬਣਾਇਆ ਗਿਆ ਹੈ। ਮਾਨ ਨੇ ਕਿਹਾ ਕਿ ਜੇਕਰ ਰਾਣਾ ਗੁਰਜੀਤ ਨੂੰ ਬਰਖਾਸਤ ਨਾ ਕੀਤਾ ਗਿਆ ਤਾਂ ਪੰਜਾਬ ਦੀਆਂ ਸੜਕਾਂ ‘ਤੇ ਸਰਕਾਰ ਖਿਲਾਫ ਧਰਨੇ ਲਾਵਾਂਗੇ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …