Breaking News
Home / ਪੰਜਾਬ / ਪੰਜਾਬ ਕੈਬਨਿਟ ਦੀ ਮੀਟਿੰਗ 7 ਜੂਨ ਨੂੰ ਟਰਾਂਸਪੋਰਟ ਪਾਲਿਸੀ ‘ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਮੀਟਿੰਗ 7 ਜੂਨ ਨੂੰ ਟਰਾਂਸਪੋਰਟ ਪਾਲਿਸੀ ‘ਤੇ ਲੱਗ ਸਕਦੀ ਮੋਹਰ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਨਵੀਂ ਵਿਧਾਨ ਸਭਾ ਦਾ ਪਹਿਲਾ ਬਜਟ ਸੈਸ਼ਨ 15 ਜੂਨ ਦੇ ਨੇੜੇ-ਤੇੜੇ ਸ਼ੁਰੂ ਹੋ ਸਕਦਾ ਹੈ। ਹਾਲਾਂਕਿ ਪੱਕੀ ਤਾਰੀਖ ਦਾ ਐਲਾਨ 7 ਜੂਨ ਨੂੰ ਹੋਣ ਵਾਲੀ ਕੈਬਨਿਟ ਬੈਠਕ ਦੌਰਾਨ ਕੀਤਾ ਜਾਵੇਗਾ।
ਮੌਜੂਦ ਬਜਟ ਸੈਸ਼ਨ ਦੌਰਾਨ ਕੈਪਟਨ ਸਰਕਾਰ ਸੂਬੇ ਦੀ ਮੌਜੂਦਾ ਵਿੱਤੀ ਹਾਲਤ ਬਾਰੇ ਵਾਈਟ ਪੇਪਰ ਵੀ ਜਾਰੀ ਕਰੇਗੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਰੇ ਵਿਭਾਗਾਂ ਨੂੰ ਵਾਈਟ ਪੇਪਰ ਦੇਣ ਨੂੰ ਕਿਹਾ ਹੈ। 7 ਜੂਨ ਨੂੰ ਹੋਣ ਵਾਲੀ ਕੈਬਨਿਟ ਬੈਠਕ ਵਿੱਚ ਟਰਾਂਸਪੋਰਟ ਪਾਲਿਸੀ ਵੀ ਲਿਆਂਦੀ ਜਾ ਸਕਦੀ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ 6600 ਬੱਸਾਂ ਦੇ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ। ਹਾਈਕੋਰਟ ਨੇ ਸਰਕਾਰ ਨੂੰ ਪਾਰਦਰਸ਼ੀ ਪਾਲਿਸੀ ਲਿਆਉਣ ਲਈ ਕਿਹਾ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …