-5.1 C
Toronto
Wednesday, December 31, 2025
spot_img
Homeਪੰਜਾਬਘੱਲੂਘਾਰਾ ਦਿਵਸ ਭਲਕੇ

ਘੱਲੂਘਾਰਾ ਦਿਵਸ ਭਲਕੇ

ਅੰਮ੍ਰਿਤਸਰ ‘ਚ ਤਣਾਅ, ਪੂਰੇ ਪੰਜਾਬ ‘ਚ ਸੁਰੱਖਿਆ ਦੇ ਸਖਤ ਇੰਤਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
1984 ‘ਚ ਦਰਬਾਰ ਸਾਹਿਬ ‘ਤੇ ਹੋਏ ਹਮਲੇ, ਜਿਸ ਨੂੰ ਘੱਲੂਘਾਰਾ ਦਿਵਸ ਵਜੋਂ ਹਰ ਵਰ੍ਹੇ 6 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਜਿੱਥੇ ਤਣਾਅ ਵਾਲਾ ਮਾਹੌਲ ਹੈ, ਉਥੇ ਪੂਰੇ ਪੰਜਾਬ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।
ਇਸ ਦੇ ਸਬੰਧ ਵਿਚ ਸਿਮਰਨਜੀਤ ਸਿੰਘ ਮਾਨ ਤੇ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਗੁਰਦਵਾਰਾ ਲੋਹਗੜ੍ਹ ਸਾਹਿਬ ਤੋਂ ਇਨਸਾਫ ਮਾਰਚ ਆਰੰਭ ਕੀਤਾ ਗਿਆ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੂਹ ਪੰਥਕ ਧਿਰਾਂ ਨਾਲ ਬੈਠਕਾਂ ਕਰਕੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਅਸੀਂ ਘੱਲੂਘਾਰਾ ਦਿਵਸ ਸ਼ਾਂਤਮਈ ਢੰਗ ਨਾਲ ਗੁਰਮਰਿਆਦਾ ਵਿਚ ਰਹਿ ਕੇ ਮਨਾਈਏ ਤਾਂ ਜੋ ਵਿਸ਼ਵ ਭਰ ਵਿਚ ਸਿੱਖ ਕੌਮ ਦਾ ਇਕ ਚੰਗਾ ਸੁਨੇਹਾ ਜਾਵੇ।
ਇਸੇ ਦੌਰਾਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਲਕੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਇਸ ਯਾਦਗਾਰ ਦਿਹਾੜੇ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ।

RELATED ARTICLES
POPULAR POSTS