ਵਰਿੰਦਾਵਨ: ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਜੇਐਨਯੂ ਮਾਮਲੇ ‘ਤੇ ਕਾਂਗਰਸ ਉਪਰ ਹਮਲਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਯੂਨੀਵਰਸਿਟੀ ਫੇਰੀ ‘ਤੇ ਕਾਂਗਰਸ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਸੁਆਲ ਕੀਤਾ ਕਿ ਕੀ ਦੇਸ਼ ਵਿਰੋਧੀ ਨਾਅਰੇਬਾਜ਼ੀ ਨੂੰ ਬੋਲਣ ਦੀ ਆਜ਼ਾਦੀ ਕਿਹਾ ਜਾ ਸਕਦਾ ਹੈ। ਇਥੇ ਭਾਰਤੀ ਜਨਤਾ ਯੁਵਾ ਮੋਰਚਾ ਦੀ ਮੀਟਿੰਗ ਵਿੱਚ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚ ਅਜੀਬ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤੇ ਦੇਸ਼ ਵਿਰੋਧੀ ਨਾਅਰੇਬਾਜ਼ੀ ਨੂੰ ਬੋਲਣ ਦੀ ਆਜ਼ਾਦੀ ਕਰਾਰ ਦਿੱਤਾ ਜਾ ਰਿਹਾ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …