Breaking News
Home / ਪੰਜਾਬ / ਘੱਲੂਘਾਰਾ ਦਿਵਸ ਮੌਕੇ ਹੰਗਾਮਾ ਕਰਨ ਵਾਲਿਆਂ ਪ੍ਰਤੀ ਬਡੂੰਗਰ ਨੇ ਪ੍ਰਗਟਾਈ ਨਰਾਜ਼ਗੀ

ਘੱਲੂਘਾਰਾ ਦਿਵਸ ਮੌਕੇ ਹੰਗਾਮਾ ਕਰਨ ਵਾਲਿਆਂ ਪ੍ਰਤੀ ਬਡੂੰਗਰ ਨੇ ਪ੍ਰਗਟਾਈ ਨਰਾਜ਼ਗੀ

ਕਿਹਾ, ਦਰਬਾਰ ਸਾਹਿਬ ਅੰਦਰ ਹੁੱਲ੍ਹੜਬਾਜ਼ੀ ਚੰਗੀ ਗੱਲ ਨਹੀਂ
ਅੰਮ੍ਰਿਤਸਰ/ਬਿਊਰੋ ਨਿਊਜ਼
ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤੇ ਜਾਣ ਸਮੇਂ ਪੰਥਕ ਜਥੇਬੰਦੀਆਂ ਵਲੋਂ ਵਿਰੋਧ ਕਰਨਾ, ਬਹੁਤ ਮੰਦਭਾਗਾ ਹੈ। ਅਜਿਹਾ ਵਿਰੋਧ ਕਰਨ ਵਾਲਿਆਂ ਪ੍ਰਤੀ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਰਾਜ਼ਗੀ ਪ੍ਰਗਟ ਕੀਤੀ ਹੈ।  ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਹੁਲੜਬਾਜ਼ੀ ਕਰਨ ਦੀ ਕੀਤੀ ਕੋਸ਼ਿਸ਼ ਬਹੁਤ ਮੰਦਭਾਗੀ ਗੱਲ ਹੈ। ਚੇਤੇ ਰਹੇ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੌਮ ਦੇ ਨਾਂ ਸੰਦੇਸ਼ ਰਹੇ ਸਨ ਤਾਂ ਪੰਥਕ ਜਥੇਬੰਦੀਆਂ ਨੇ ਗਿਆਨੀ ਗੁਰਬਚਨ ਸਿੰਘ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਬਡੂੰਗਰ ਹੋਰਾਂ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ, ਮਾਣ ਮਰਿਆਦਾ ਨੂੰ ਢਾਹ ਲਾਉਣ ਵਾਲੀਆਂ ਹਨ।  ਉਨ੍ਹਾਂ ਕਿਹਾ ਸਿੱਖ ਵਿਰੋਧੀ ਤਾਕਤਾਂ ਦੇ ਸਿੱਖਾਂ ਵਿੱਚ ਪਾੜ ਪਾਉਣ ਦੀਆਂ ਸਾਜ਼ਿਸ਼ਾਂ ਤੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

Check Also

ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਵੱਡਾ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਘਿਰੇ ਬਿਕਰਮ …