20 ਜੁਲਾਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਹੋਵੇਗੀ। ਚੇਤੇ ਰਹੇ ਕਿ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ। ਨਸੀਮ ਜੈਦੀ ਨੇ ਕਿਹਾ ਕਿ 14 ਜੂਨ ਨੂੰ ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਹੋਵੇਗਾ। ਨਾਮਜ਼ਦਗੀ ਭਰਨ ਲਈ ਆਖਰੀ ਮਿਤੀ 28 ਜੂਨ ਹੋਵੇਗੀ। ਨਾਮ ਵਾਪਸ ਲੈਣ ਦੀ ਮਿਤੀ 1 ਜੁਲਾਈ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਰਾਸ਼ਟਰਪਤੀ ਦੀ ਕੁਰਸੀ ਵੀ ਭਾਰਤੀ ਜਨਤਾ ਪਾਰਟੀ ਨੂੰ ਹੀ ਮਿਲ ਸਕਦੀ ਹੈ।

