Breaking News
Home / ਪੰਜਾਬ / ਪੰਜਾਬ ਭਾਜਪਾ ਦੇ ਵਫਦ ਨੇ ਰਾਣਾ ਗੁਰਜੀਤ ਖਿਲਾਫ ਲੋਕਪਾਲ ਕੋਲ ਕੀਤੀ ਸ਼ਿਕਾਇਤ

ਪੰਜਾਬ ਭਾਜਪਾ ਦੇ ਵਫਦ ਨੇ ਰਾਣਾ ਗੁਰਜੀਤ ਖਿਲਾਫ ਲੋਕਪਾਲ ਕੋਲ ਕੀਤੀ ਸ਼ਿਕਾਇਤ

ਲੋਕਪਾਲ ਨੇ ਜਾਂਚ ਤੋਂ ਬਾਅਦ ਉਚਿਤ ਕਾਰਵਾਈ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਰੇਤ ਖੱਡਾਂ ਦੀ ਬੋਲੀ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਅਤੇ ਕਾਂਗਰਸ ਦੇ 5 ਵਿਧਾਇਕਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਅੱਜ ਭਾਜਪਾ ਪੰਜਾਬ ਦੇ ਇਕ ਵਫ਼ਦ ਨੇ ਪੰਜਾਬ ਦੇ ਲੋਕਪਾਲ ਐਸ.ਕੇ.ਮਿੱਤਲ ਨੂੰ ਸ਼ਿਕਾਇਤ ਦਿੱਤੀ। ਇਸ ਵਫਦ ਵਿਚ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਇਕਬਾਲ ਸਿੰਘ ਲਾਲਪੁਰਾ, ਵਿਨੀਤ ਜੋਸ਼ੀ, ਵਿਜੇ ਪੂਰੀ ਅਤੇ ਮਨਜੀਤ ਸਿੰਘ ਰਾਏ ਸ਼ਾਮਲ ਸਨ। ਇਸ ਸਬੰਧੀ ਵਿਨੀਤ ਜੋਸ਼ੀ ਨੇ ਦੱਸਿਆ ਕਿ ਰਾਣਾ ਗੁਰਜੀਤ ਸਮੇਤ ਕੁਸ਼ਲਦੀਪ ਢਿੱਲੋਂ, ਸੁਖਪਾਲ ਭੁੱਲਰ, ਅਮਰੀਕ ਢਿੱਲੋਂ, ਰਾਣਾ ਗੁਰਮੀਤ ਸੋਢੀ ਅਤੇ ਅੰਗਦ ਸਿੰਘ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ। ਲੋਕਪਾਲ ਨੇ ਭਾਜਪਾ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸ਼ਿਕਾਇਤ ‘ਤੇ ਜਾਂਚ ਕਰਨ ਤੋਂ ਬਾਅਦ ਉਚਿਤ ਕਾਰਵਾਈ ਕੀਤੀ ਜਾਵੇਗੀ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …