ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅੱਜ ਕਈ ਫੈਸਲਿਆਂ ‘ਤੇ ਮੋਹਰ ਲੱਗ ਗਈ ਹੈ। ਪੰਜਾਬ ਮੰਤਰੀ ਮੰਡਲ ਨੇ ਪੈਨਸ਼ਨ ਤੇ ਸਮਾਜਿਕ ਸੁਰੱਖਿਆ ਦੀਆਂ ਹੋਰ ਸਕੀਮਾਂ ਦਾ ਲਾਭ ਲੈਣ ਲਈ ਯੋਗਤਾ ਵਾਸਤੇ ਸਾਲਾਨਾ ਆਮਦਨ ਦੀ ਸੀਮਾ 60,000 ਰੁਪਏ ਤੱਕ ਵਧਾ ਦਿੱਤੀ ਹੈ।
ਮੰਤਰੀ ਮੰਡਲ ਨੇ ਪੰਜਾਬ ਵਿੱਚ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਨੂੰ ਲਾਗੂ ਕਰਨ ਲਈ ਖਰੜਾ ਨੋਟੀਫਿਕੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਮੰਤਰੀ ਮੰਡਲ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਆਟਾ-ਦਾਲ ਸਕੀਮ ਸਣੇ ਸਮਾਜਿਕ ਸੁਰੱਖਿਆ ਹੇਠ ਪ੍ਰਾਪਤ ਹੋਣ ਵਾਲੇ ਲਾਭਾਂ ਵਾਸਤੇ ਆਮਦਨ ਦੇ ਮਾਪਦੰਡਾਂ ਨੂੰ ਮੁੜ ਤੈਅ ਕਰਨ ਦਾ ਫੈਸਲਾ ਲਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …