-12.3 C
Toronto
Monday, February 2, 2026
spot_img
Homeਪੰਜਾਬਪੰਜਾਬ ਸਰਕਾਰ 20 ਜੂਨ ਨੂੰ ਪੇਸ਼ ਕਰੇਗੀ ਪਲੇਠਾ ਬਜਟ

ਪੰਜਾਬ ਸਰਕਾਰ 20 ਜੂਨ ਨੂੰ ਪੇਸ਼ ਕਰੇਗੀ ਪਲੇਠਾ ਬਜਟ

ਬਜਟ ਇਜਲਾਸ 14 ਤੋਂ 23 ਜੂਨ ਤੱਕ ਹੋਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ 15ਵਾਂ ਬਜਟ ਇਜਲਾਸ 14 ਤੋਂ 23 ਜੂਨ ਤੱਕ ਸੱਦ ਲਿਆ ਹੈ। ਇਸ ਦੌਰਾਨ 20 ਜੂਨ ਨੂੰ ਸਾਲ 2017-18 ਲਈ ਸਲਾਨਾ ਬਜਟ ਪੇਸ਼ ਕੀਤਾ ਜਾਏਗਾ। ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਵਲੋਂ ਪ੍ਰਵਾਨ ਕੀਤੇ ਪ੍ਰੋਗਰਾਮ ਮੁਤਾਬਕ ਬਜਟ ਇਜਲਾਸ ਦਾ ਆਗਾਜ਼ 14 ਜੂਨ ਨੂੰ ਬਾਅਦ ਦੁਪਹਿਰ 2 ਵਜੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗਾ ਅਤੇ 23 ਜੂਨ ਨੂੰ ਤਜਵੀਜ਼ਤ ਵਿਧਾਨਿਕ ਕੰਮ-ਕਾਜ ਉਪਰੰਤ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਰਾਜਪਾਲ ਦੇ ਭਾਸ਼ਣ ‘ਤੇ ਬਹਿਸ 16 ਅਤੇ 19 ਜੂਨ ਨੂੰ ਹੋਵੇਗੀ।
ਚੇਤੇ ਰਹੇ ਕਿ ਮੁੱਖ ਮੰਤਰੀ ਵਲੋਂ ਵਿੱਤ ਅਤੇ ਹੋਰ ਮਹੱਤਵਪੂਰਨ ਫੈਸਲਿਆਂ ਦਾ ਐਲਾਨ ਬਜਟ ਇਜਲਾਸ ਵਿੱਚ ਕਰਨ ਬਾਰੇ ਪਹਿਲਾਂ ਹੀ ਸੰਕੇਤ ਦਿੱਤੇ ਗਏ ਹਨ ਤਾਂ ਕਿ ਸਰਕਾਰ ਆਪਣੇ ਮੁੱਖ ਚੋਣ ਵਾਅਦੇ ਪੂਰੇ ਕਰ ਸਕੇ।

RELATED ARTICLES
POPULAR POSTS