ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਯੰਤੀ ਦੇ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੇ ਆਵਾਮ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ઠਮੁੱਖ ਮੰਤਰੀ ਨੇ ਕਿਹਾ ਕਿ ਭਗਤ ਕਬੀਰ ਜੀ ਵੱਲੋਂ ਪ੍ਰੇਮ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦਾ ਦਿੱਤਾ ਫਲਸਫਾ ਸਦਾ ਹੀ ਤਰਕ ਸੰਗਤ ਰਹੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਬੀਰ ਜੀ ਦੀਆਂ ਸਿੱਖਿਆਵਾਂ ਲੋਕਾਂ ਨੂੰ ਖੁਸ਼ੀ ਭਰਪੂਰ ਅਤੇ ਹੱਕ ਸੱਚ ਵਾਲਾ ਜੀਵਨ ਬਤੀਤ ਕਰਨ ਵਾਸਤੇ ਨੈਤਿਕਤਾ ‘ਤੇ ਚਲਣ ਤੋਂ ਇਲਾਵਾ ਜਾਤ, ਧਰਮ, ਰੰਗ ਅਤੇ ਨਸਲ ਤੋਂ ਉਪਰ ਉਠਣ ਦਾ ਵੀ ਸੁਨੇਹਾ ਦਿੰਦਿਆਂ ਹਨ।ઠ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …