ਬਾਅਦ ਵਿਚ ਆਪ ਵੀ ਕੀਤੀ ਖੁਦਕੁਸ਼ੀ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੀ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਇੱਕ ਵਪਾਰੀ ਜਗਦੀਪ ਸਿੰਘ ਗਿੱਲ ਵੱਲੋਂ ਆਪਣੀ ਪਤਨੀ ਤੇ ਬੇਟੇ ਨੂੰ ਗੋਲੀ ਮਾਰ ਕੇ ਕਤਲ ਕਰਨ ਉਪਰੰਤ ਆਪ ਵੀ ਖ਼ੁਦਕੁਸ਼ੀ ਕਰ ਲਈ। ਕਾਰੋਬਾਰੀ ਜਗਦੀਪ ਸਿੰਘ ਗਿੱਲ ਵੱਲੋਂ ਚਲਾਈਆਂ ਗਈਆਂ ਗੋਲੀਆਂ ਵਿੱਚ ਉਸ ਦੀ 14 ਸਾਲ ਦੀ ਲੜਕੀ ਵੀ ਜ਼ਖਮੀ ਹੋ ਗਈ। ਉਸ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਜਸਦੀਪ ਸਿੰਘ ਗਿੱਲ ਨੇ ਆਪਣੀ 40 ਸਾਲਾ ਪਤਨੀ, 19 ਸਾਲ ਦੇ ਬੇਟੇ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਕਾਰੋਬਾਰੀ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਤਿੰਨਾਂ ਦੀਆਂ ਲਾਸ਼ਾਂ ਪੁਲਿਸ ਵੱਲੋਂ ਬਰਾਮਦ ਕਰ ਲਈਆਂ ਗਈਆਂ ਹਨ। ਘਟਨਾ ਪਿੱਛੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮਿਲੀ ਜਾਣਕਾਰੀ ਅਨੁਸਾਰ ਜਗਦੀਪ ਗਿੱਲ ਕਈ ਦਿਨਾਂ ਤੋਂ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਸੀ। ਜਸਦੀਪ ਸਿੰਘ ਗਿੱਲ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਦੇ ਮਾਲਕ ਸਨ।
Check Also
ਕਿਸਾਨਾਂ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ
ਸੂਬੇ ਵਿੱਚ 9 ਘੰਟੇ ਸੜਕੀ ਤੇ ਰੇਲ ਆਵਾਜਾਈ ਮੁਕੰਮਲ ਤੌਰ ‘ਤੇ ਰਹੀ ਠੱਪ; ਕਿਸਾਨਾਂ ਵੱਲੋਂ …