ਨਵੀਂ ਦਿੱਲੀ : ਖੇਡ ਮੰਤਰਾਲੇ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਪੱਤਰ ਲਿਖ ਕੇ ਸਵਰਗੀ ਮਹਾਨ ਹਾਕੀ ਖਿਡਾਰੀ ਧਿਆਨ ਚੰਦ ਨੂੰ ਭਾਰਤ ਰਤਨ ਦੇਣ ਦੀ ਅਪੀਲ ਕੀਤੀ ਹੈ। ਖੇਡ ਮੰਤਰੀ ਵਿਜੈ ਗੋਇਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਰਨ ਉਪਰੰਤ ਇਹ ਸਨਮਾਨ ਦੇਣਾ ਦੇਸ਼ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੀ ਸੱਚੀ ਸ਼ਰਧਾਂਜਲੀ ਹੋਵੇਗੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਖੇਡ ਮੰਤਰਾਲੇ ਨੇ ਧਿਆਨਚੰਦ ਲਈ ਭਾਰਤ ਰਤਨ ਦੀ ਮੰਗ ਕੀਤੀ ਹੈ। ਧਿਆਨਚੰਦ ਨੇ ਭਾਰਤ ਨੂੰ ਤਿੰਨ ਓਲੰਪਿਕਾਂ 1928, 1932 ਅਤੇ 1936 ਵਿੱਚ ਸੋਨ ਤਗਮਾ ਦਿਵਾਉਣ ਵਿੱਚ ਮਦਦ ਕੀਤੀ ਸੀ। ਸਾਲ 2013 ਵਿੱਚ ਸਾਂਝੀ ਪ੍ਰਗਤੀਸ਼ੀਲ ਗੱਠਜੋੜ ਸਰਕਾਰ ਨੇ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ‘ਤੇ ਇਸ ਮਹਾਨ ਹਾਕੀ ਖਿਡਾਰੀ ਨੂੰ ਸਨਮਾਨ ਦੇਣ ਲਈ ਚੁਣਿਆ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …