ਰਿਜ਼ਰਵ ਬੈਂਕ ਵਲੋਂ ਨਿਗਮ ਨੂੰ ਚਿਤਾਵਨੀ, ਨਿਵੇਸ਼ਕਾਂ ਦਾ ਪੈਸਾ ਵਿਆਜ ਸਮੇਤ ਮੋੜਨ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵੱਡੇ ਉਦਯੋਗਪਤੀਆਂ ਨੂੰ ਵਿੱਤੀ ਲਾਭ ਪਹੁੰਚਾਉਣ ਵਾਲੇ ਸਰਕਾਰੀ ਅਦਾਰੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀਐਸਆਈਡੀਸੀ) ਦੀ ਹੋਂਦ ਨੂੰ ਖ਼ਤਰਾ ਖੜ੍ਹਾ ਹੋ ਗਿਆ ਹੈ। ਇਸ ਅਦਾਰੇ ਵੱਲੋਂ ਨਿਵੇਸ਼ਕਾਂ ਦਾ ਪੈਸਾ ਵਾਪਸ ਨਾ ਕਰਨ ਕਾਰਨ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਪੀਐਸਆਈਡੀਸੀ ਵਿੱਚ ਨਿਵੇਸ਼ ਕਰਨ ਵਾਲੇ ਅਰਧ ਸਰਕਾਰੀ ਅਦਾਰਿਆਂ ਨੇ ਆਰਬੀਆਈ ਤੇ ਸੇਬੀ ਨੂੰ ਸ਼ਿਕਾਇਤਾਂ ਕੀਤੀਆਂ ਹਨ ਕਿ ਪੰਜਾਬ ਸਰਕਾਰ ਦੀ ਇਸ ਨਿਗਮ ਵੱਲੋਂ ਨਿਵੇਸ਼ਕਾਂ ਨੂੰ ਮੂਲ ਅਤੇ ਵਿਆਜ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ।ਸੂਤਰਾਂ ਦਾ ਦੱਸਣਾ ਹੈ ਕਿ ਪੀਐਸਆਈਡੀਸੀ ਸਿਰ ਤਕਰੀਬਨ 650 ਕਰੋੜ ਰੁਪਏ ਦੀਆਂ ਦੇਣਦਾਰੀਆਂ ਹਨ ਤੇ ਇਸ ਅਦਾਰੇ ਦਾ 600 ਕਰੋੜ ਰੁਪਏ ਦੇ ਕਰੀਬ ਦਾ ਹੀ ਘਾਟਾ ਮੰਨਿਆ ਜਾ ਰਿਹਾ ਹੈ। ઠਮਹੱਤਵਪੂਰਨ ਤੱਥ ਇਹ ਹੈ ਕਿ ਉਦਯੋਗਪਤੀਆਂ ਨੂੰ ਮਾਲਾਮਾਲ ਕਰਨ ਵਾਲੇ ਇਸ ਅਦਾਰੇ ਨੇ ਰਾਜ ਦੇ ਛੋਟੇ-ਵੱਡੇ ਉਦਯੋਗਿਕ ਘਰਾਣਿਆਂ ਤੋਂ ਭਾਵੇਂ 3 ਹਜ਼ਾਰ ਕਰੋੜ ਰੁਪਏ ਲੈਣੇ ਹਨ ਪਰ ਸਰਕਾਰ ਦੀ ਇਹ ਵਸੂਲੀ ਕਦੇ ਵੀ ਸਿਰੇ ਨਹੀਂ ਚੜ੍ਹ ਸਕੀ। ਸਰਕਾਰ ਵੱਲੋਂ ਨਿਗਮ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਯਕਮੁਸ਼ਤ ਸਕੀਮ ਵੀ ਐਲਾਨੀ ਗਈ ਪਰ ਇਸ ਯੋਜਨਾ ਨੂੰ ਵੀ ਜ਼ਿਆਦਾ ਹੁੰਗਾਰਾ ਨਹੀਂ ਮਿਲਿਆ। ਹੁਣ ਤੱਕ 45 ਕਰੋੜ ਰੁਪਏ ਹਾਸਲ ਹੋਣ ਦਾ ਹੀ ਮੁੱਢ ਬੱਝਿਆ ਹੈ, ਜਿਸ ਕਰ ਕੇ ਇਹ ਸਕੀਮ ਹੋਰ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਹੈ।
Check Also
ਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਅੱਜ …