ਅੱਤਵਾਦੀਆਂ ਦਾ ਮੁਕਾਬਲਾ ਕਰਨਗੀਆਂ ਔਰਤਾਂ
ਇਸਲਾਮਾਬਾਦ : ਪਾਕਿਸਤਾਨ ਵਿਚ ਅੱਤਵਾਦੀਆਂ ਨਾਲ ਮੁਕਾਬਲਾ ਕਰਨ ਲਈ ਪਹਿਲੀ ਵਾਰ ਔਰਤਾਂ ਦੀ ਭਰਤੀ ਕੀਤੀ ਗਈ ਹੈ।
ਇਹ ਅੱਤਵਾਦ ਰੋਕੂ ਵਿਭਾਗ ਅਤੇ ਰੇਪਿਡ ਰਿਸਪਾਂਸ ਫੋਰਸ ‘ਚ ਸ਼ਾਮਲ ਕੀਤੀਆਂ ਗਈਆਂ ਹਨ।
ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਚੁਣੀਆਂ ਗਈਆਂ ਔਰਤਾਂ ਨਾ ਸਿਰਫ ਵੱਡੇ ਸ਼ਹਿਰਾਂ ਬਲਕਿ ਪੇਂਡੂ ਪਿੱਠਭੂਮੀ ਦੀਆਂ ਵੀ ਹਨ। ਇਨ੍ਹਾਂ ਦੀ ਚੋਣ ਲਿਖਤੀ ਪ੍ਰੀਖਿਆ, ਇੰਟਰਵਿਊ ਅਤੇ ਡਾਕਟਰੀ ਜਾਂਚ ਪਿੱਛੋਂ ਕੀਤੀ ਗਈ ਹੈ। ਇਨ੍ਹਾਂ ਨੂੰ ਪਾਕਿਸਤਾਨੀ ਫੌਜ ਛੇ ਮਹੀਨੇ ਦੀ ਸਿਖਲਾਈ ਦੇਵੇਗੀ। ਇਸ ਤੋਂ ਬਾਅਦ ਇਹ ਕਾਂਸਟੇਬਲ ਵਜੋਂ ਪੁਲਿਸ ਬਲ ਦਾ ਹਿੱਸਾ ਹੋਣਗੀਆਂ। ਇਕ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਸਾਲ ਅਕਤੂਬਰ ‘ਚ ਅਖਬਾਰਾਂ ‘ਚ ਦਿੱਤੇ ਗਏ ਇਸ਼ਤਿਹਾਰ ਦੇ ਬਾਅਦ ਕਾਂਸਟੇਬਲ ਦੇ ਅਹੁਦੇ ਲਈ ਕੁੱਲ 50, 562 ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …