ਲੁਧਿਆਣਾ/ਬਿਊਰੋ ਨਿਊਜ਼ : ਵਾਲਮੀਕ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਨੇ ਇੱਕ ਵਾਰ ਫਿਰ ਤੋਂ ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਜੁਡੀਸ਼ੀਅਲ ਮੈਜਿਸਟਰੇਟ ਵਿਸ਼ਵਾ ਗੁਪਤਾ ਦੀ ਅਦਾਲਤ ਨੇ ਰਾਖੀ ਸਾਵੰਤ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਰਾਖੀ ਸਾਵੰਤ ਨੇ ਮੁੰਬਈ ਹਾਈਕੋਰਟ ਵਿੱਚ ਅਰਜ਼ੀ ਲਾ ਕੇ ਤਿੰਨ ਹਫ਼ਤਿਆਂ ਲਈ ਜ਼ਮਾਨਤ ਲਈ ਸੀ, ਜੋ 2 ਮਈ ਨੂੰ ਹੀ ਖ਼ਤਮ ਹੋ ਗਈ ਸੀ। ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਇੱਕ ਵਕੀਲ ਨਰਿੰਦਰ ਆਦਿਆ ਨੇ ਅਦਾਲਤ ਵਿਚ ਸ਼ਿਕਾਇਤ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਰਾਖੀ ਸਾਵੰਤ ਨੇ ਇੱਕ ਟੀਵੀ ਚੈਨਲ ‘ਤੇ ਭਗਵਾਨ ਵਾਲਮੀਕ ਵਿਰੁੱਧ ਭੱਦੀ ਸ਼ਬਦਾਵਲੀ ਵਰਤੀ ਸੀ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ। ਅਦਾਲਤ ਨੇ ਰਾਖੀ ਸਾਵੰਤ ਨੂੰ ਤਲਬ ਕੀਤਾ ਸੀ। ਇਸ ਕੇਸ ਵਿਚ ਰਾਖੀ ਨੂੰ ਸੰਮਨ ਭੇਜੇ ਜਾਣ ਦੇ ਬਾਵਜੂਦ ਜਦੋਂ ਉਹ ਅਦਾਲਤ ਵਿਚ ਪੇਸ਼ ਨਹੀਂ ਹੋਈ ਤਾਂ ਪਹਿਲਾਂ ਉਸਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ। ਇਸ ‘ਤੇ ਵੀ ਜਦੋਂ ਰਾਖੀ ਅਦਾਲਤ ਵਿਚ ਪੇਸ਼ ਨਹੀਂ ਹੋਈ ਤਾਂ ਅਦਾਲਤ ਨੇ ਉਸਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …